ਪਟਿਆਲਾ: ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਐੈੱਸਐੱਸਪੀ ਪਟਿਆਲਾ ਸੰਦੀਪ ਕੁਮਾਰ ਗਰਗ ਗੁਰੂ ਘਰ ਵਿੱਚ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਐੱਸਐੱਸਪੀ ਪਟਿਆਲਾ ਨੂੰ ਜੀ ਆਇਆਂ ਕਿਹਾ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਸੰਦੀਪ ਕੁਮਾਰ ਗਰਗ ਨੇ ਗੁਰੂ ਦਰਬਾਰ ’ਚ ਸਮਾਂ ਬਿਤਾਇਆ ਅਤੇ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਗੱਲਬਾਤ ਕਰਦਿਆਂ ਉਨ੍ਹਾ ਕਿਹਾ ਕਿ ਗੁਰੂ ਘਰ ਪੁੱਜ ਕੇ ਉਨਾਂ ਨੂੰ ਬੇਹੱਦ ਖੁਸ਼ੀ ਅਤੇ ਸਕੂਨ ਮਹਿਸੂਸ ਹੋਇਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। -ਨਿੱਜੀ ਪੱਤਰ ਪ੍ਰੇਰਕ