ਵਿਦਿਆਰਥੀ ਨੇ ਐੱਸ ਐੱਸ ਸੀ ਪ੍ਰੀਖਿਆ ਪਾਸ ਕੀਤੀ
ਯੂਨੀਵਰਸਿਟੀ ਕਾਲਜ ਮੀਰਾਂਪੁਰ ਬੀ.ਕਾਮ. ਦੇ ਵਿਦਿਆਰਥੀ ਤੁਸ਼ਾਰ ਨੇ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਕੇ ਇਨਕਮ ਟੈਕਸ ਵਿਭਾਗ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ਨਾਲ ਕਾਲਜ ਵਿੱਚ ਖੁਸ਼ੀ ਦੀ ਲਹਿਰ ਹੈ। ਕਾਲਜ ਦੇ ਇੰਚਾਰਜ ਡਾ. ਮਨਪ੍ਰੀਤ ਕੌਰ...
Advertisement
ਯੂਨੀਵਰਸਿਟੀ ਕਾਲਜ ਮੀਰਾਂਪੁਰ ਬੀ.ਕਾਮ. ਦੇ ਵਿਦਿਆਰਥੀ ਤੁਸ਼ਾਰ ਨੇ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਕੇ ਇਨਕਮ ਟੈਕਸ ਵਿਭਾਗ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ਨਾਲ ਕਾਲਜ ਵਿੱਚ ਖੁਸ਼ੀ ਦੀ ਲਹਿਰ ਹੈ। ਕਾਲਜ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਇਹ ਵਿਦਿਆਰਥੀ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਤੁਸ਼ਾਰ ਨੇ ਪੜ੍ਹਾਈ ਦੇ ਨਾਲ-ਨਾਲ ਪ੍ਰਾਈਵੇਟ ਨੌਕਰੀ ਕਰਕੇ ਆਪਣੀ ਪੜ੍ਹਾਈ ਦਾ ਖਰਚਾ ਚੁੱਕਿਆ ਹੈ। ਇਸ ਮੌਕੇ ਬੀਕਾਮ ਦੇ ਅਧਿਆਪਕ ਡਾ. ਨਿਸ਼ੂ ਗਰਗ ਨੇ ਤੁਸ਼ਾਰ ਨੂੰ ਵਧਾਈ ਦਿੱਤੀ।
Advertisement
Advertisement