ਵਿਦਿਆਰਥੀਆਂ ਨੇ ਕਰੋਨਾ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ

ਵਿਦਿਆਰਥੀਆਂ ਨੇ ਕਰੋਨਾ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ

ਸਾਈਕਲ ਰੈਲੀ ਕੱਢਦੇ ਹੋਏ ਐੱਨਐੱਸਐੱਸ ਵਾਲੰਟੀਅਰ।

ਰਵੇਲ ਸਿੰਘ ਭਿੰਡਰ 
ਪਟਿਆਲਾ, 30 ਜੂਨ

ਕੋਵਿਡ ਖ਼ਿਲਾਫ਼ ਜੰਗ ਨੂੰ ਲੋਕਾਂ ਤੱਕ ਪੁੱਜਦਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਹਿ ਅਧੀਨ  ਕਰੋਨਾਵਾਇਰਸ ਤੋਂ ਬਚਣ ਲਈ ਜਾਗਰੂਕ ਕਰਨ ਲਈ ਪਟਿਆਲਾ ਦੇ ਕਾਲਜਾਂ ਦੇ ਵਿਦਿਆਰਥੀ ਵੀ ਅੱਗੇ ਆਏ ਹਨ। ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਸਰਕਾਰੀ ਕਾਲਜ ਲੜਕੀਆਂ ਅਤੇ ਸਟੇਟ ਕਾਲਜ ਆਫ਼ ਐਜੂਕੇਸ਼ਨ ਆਦਿ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਮੁਹਿੰਮ ’ਚ ਹਿੱਸਾ ਲਿਆ।

  ਸਰਕਾਰੀ ਮਹਿੰਦਰਾ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਤ ਕੌਰ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਵੱਲੋਂ ਅੱਜ ਦੀ ਜਾਗਰੂਕਤਾ ਮੁਹਿੰਮ ਲਈ ਨੋਡਲ ਅਫ਼ਸਰ ਲਗਾਇਆ ਗਿਆ ਸੀ, ਦੀ ਅਗਵਾਈ ਹੇਠ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਕਰੋਨਾਵਾਇਰਸ ਸਬੰਧੀ ਲੋਕਾਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਜਾਗਰੂਕ ਕੀਤਾ।

  ਇਸ ਦੌਰਾਨ ਕਾਲਜ ਦੇ ਐੱਨਐੱਸਐੱਸ ਅਤੇ ਐੱਨਸੀਸੀ ਕੈਡਿਟਾਂ ਨੇ ਆਪਣੇ ਘਰਾਂ ਨੇੜਲੇ ਇਲਾਕਿਆਂ ’ਚ ਲੋਕਾਂ ਦੇ ਘਰਾਂ ਵਿੱਚ ਜਾ ਕੇ ਨਾਗਰਿਕਾਂ ਨੂੰ ਕੋਵਿਡ-19 ਤੋਂ ਬਚਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ ਅਤੇ ਕੋਵਾ ਐਪ ਡਾਊਨਲੋਡ ਕਰਨ ਬਾਰੇ ਕਿਹਾ। ਜਦੋਂਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਵੀ ਸੁਨੇਹੇ ਵੱਖ-ਵੱਖ ਗਰੁੱਪਾਂ ਨਾਲ ਸਾਂਝੇ ਕੀਤੇ। 

   ਮਹਿੰਦਰਾ ਕਾਲਜ ਦੇ ਐੱਨਐੱਸਐੱਸ ਵਾਲੰਟੀਅਰਾਂ ਨੇ ਸਾਈਕਲ ਰੈਲੀ ਕੱਢ ਕੇ ਕੋਵਿਡ-19 ਤੋਂ ਬਚਣ ਦੇ ਪੋਸਟਰ ਲਾਏ। ਇਸੇ ਤਰ੍ਹਾਂ ਵਾਲੰਟੀਅਰਾਂ ਨੇ ਮਾਸਕ ਵੰਡਦਿਆਂ ਸਰਲ ਤਰੀਕੇ ਨਾਲ ਮਾਸਕ ਆਪਣੇ ਘਰਾਂ ’ਚ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ। ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਕੋਵਿਡ-19 ਬਾਰੇ ਆਨਲਾਈਨ ਮੀਟਿੰਗ ਕੀਤੀ।

 ਇਸ ਮੌਕੇ ਬਿਕਰਮ ਕਾਲਜ ਦੇ ਵਿਦਿਆਰਥੀਆਂ ਨੇ ਮਿਸ਼ਨ ਫ਼ਤਿਹ ਸ਼ੇਰਾਂ ਵਾਲਾ ਗੇਟ ਦੀਆਂ ਲਾਈਟਾਂ ’ਤੇ ਟਰੈਫ਼ਿਕ ਪੁਲੀਸ ਦੇ ਸਹਿਯੋਗ ਨਾਲ ਆਪਣੇ ਅਧਿਆਪਕਾਂ ਸਮੇਤ ਕਰੋਨਾ ਤੋਂ ਬਚਣ ਲਈ ਜਾਗਰੂਕਤਾ ਫੈਲਾਈ ਅਤੇ ਲੋਕਾਂ ਨੂੰ ਕੋਵਾ ਐਪ ਡਾਊਨ ਲੋਡ ਕਰਨ ਬਾਰੇ ਪ੍ਰੇਰਿਤ ਕੀਤਾ। 

  ਇਸ ਦੌਰਾਨ ਐੱਨਸੀਸੀ ਇੰਚਾਰਜ ਜਰਨੈਲ ਸਿੰਘ, ਪ੍ਰੋ. ਊਸ਼ਾ ਤੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਐੱਸਐੱਸ ਰੇਖੀ ਸਮੇਤ ਹੋਰ ਕਾਲਜਾਂ ਦੇ ਅਧਿਆਪਕ ਮੌਜੂਦ ਸਨ।

ਸਮਾਣਾ(ਅਸ਼ਵਨੀ ਗਰਗ): ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਫਤਹਿ ਤਹਿਤ ਅੱਜ ਪਬਲਿਕ ਕਾਲਜ ਸਮਾਣਾ ਵਿੱਚ ਇਕ ਪ੍ਰੋਗਰਾਮ ਕਰਵਾਇਅਾ ਗਿਆ। ਕਰੋਨਾ ਮਹਾਂਮਾਰੀ ਦੇ ਚਲਦਿਆਂ ਇਸ ਔਖ ਦੀ ਘੜੀ ਵਿੱਚ ਇਸ ਬਿਮਾਰੀ ਤੋਂ ਬਚਾਅ ਕਰਨ ਬਾਰੇ ਜਿੱਥੇ ਜਾਗਰੂਕ ਕੀਤਾ ਗਿਆ, ਉੱਥੇ ਹਰੇਕ ਵਿਦਿਆਰਥੀ ਤੋਂ ਇਸ ਬਿਮਾਰੀ ਤੋਂ ਬਚਣ ਲਈ ਸੁਝਾਅ ਵੀ ਮੰਗੇ ਗਏ। ਕਾਲਜ ਪ੍ਰਿੰਸੀਪਲ ਜਤਿੰਦਰ ਦੇਵ ਨੇ ਦੱਸਿਅਾ ਕਰੋਨਾ ਤੋਂ ਬਚਾਅ ਕਰਨ ਲਈ 2 ਫੁੱਟ ਦੀ ਦੁਰੀ ਹੋਣੀ ਜ਼ਰੂਰੀ ਹੈ ਤੇ ਹਰ ਅੱਧੇ ਘੰਟੇ ਬਾਅਦ ਘੱਟ ਤੋਂ ਘਟ 20 ਸੈਕਿੰਡ ਲਈ ਸਾਬਣ ਨਾਲ ਹੱਥ ਧੋਣੇ ਬਹੁਤ ਜ਼ਰੂਰੀ ਹਨ। 

   ਉਨ੍ਹਾਂ ਕਿਹਾ ਕਿ ਸਾਨੂੰ ਆਪਣੇ-ਆਪ ਨੂੰ ਹੀ ਨਹੀਂ, ਬਲਕਿ ਹੋਰਾਂ ਨੂੰ ਵੀ ਇਸ ਬਿਮਾਰੀ ਪ੍ਰਤੀ ਸੁਚੇਤ ਕਰਨ ਦੀ ਲੋੜ ਹੈ। 

    ਪ੍ਰਿੰਸੀਪਲ ਜਤਿੰਦਰ ਦੇਵ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੈਨੇਟਾਈਜ਼ਰ, ਦਸਤਾਨੇ ਅਤੇ ਮਾਸਕ ਵੀ ਵੰਡੇ। ਵੱਖੋ-ਵੱਖਰੇ ਅਧਿਆਪਕਾਂ ਨੇ ਆਪਣੇ ਵਿਚਾਰ ਰੱਖੇ ਅਤੇ ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਮਿਸ਼ਨ ਫਤਹਿ ਪ੍ਰੋਗਰਾਮ ਨੂੰ ਸਕਾਰਾਤਮਕ ਬਣਾਉਂਦੇ ਹੋਏ ਲੋਕਾਂ ਨੂੰ ਜਾਗਰੂਕ ਕੀਤਾ।

ਆਨਲਾਈਨ ਸੰਪਰਕ ਪ੍ਰੋਗਰਾਮ ਚਲਾਇਅਾ

ਪਟਿਆਲਾ( ਨਿੱਜੀ ਪੱਤਰ ਪ੍ਰੇਰਕ): ਪੰਜਾਬੀ ਯੂਨੀਵਰਸਿਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੀਕੇ ‘ਮਿਸ਼ਨ ਫ਼ਤਹਿ‘ ਤਹਿਤ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਕੱਤਰ, ਉਚੇਰੀ ਸਿੱਖਿਆ,  ਰਾਹੁਲ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇੱਕ ਰੋਜ਼ਾ ਆਨਲਾਈਨ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ। ਨੋਡਲ ਅਫਸਰ ਡਾ. ਅਜੀਤਾ ਵੱਲੋਂ ਸੰਚਾਲਿਤ ਇਸ ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਨੇ ਕੀਤਾ। ਇਸ ਪ੍ਰੋਗਰਾਮ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਕਾਲਜਾਂ ਦੇ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ।  ਇਸ ਦੌਰਾਨ ਡਾ. ਘੁੰਮਣ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਸਰਕਾਰ ਦੇ ਮਿਸ਼ਨ ਫਤਹਿ ਦੇ ਇਸ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਇਸ ਮੁਹਿੰਮ ਦੇ ਸਰਗਰਮ ਭਾਗੀਦਾਰ ਬਣਨ ਦੀ ਲੋੜ ਹੈ। ਪ੍ਰੋਗਰਾਮ ਦਾ ਮੁੱਖ ਮੁੱਖ ਭਾਸ਼ਣ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਕਿਹਾ ਕਿ ਕੋਵਿਡ-19 ਖਿਲਾਫ ਇਸ ਮੁਹਿੰਮ ਵਿਚ ਯੂਨੀਵਰਸਿਟੀ ਦੇ ਅਧਿਆਪਕ ਵਿਚਾਰ-ਸਿਰਜਕ ਵਜੋਂ ਅਹਿਮ ਭੂਮਿਕਾ ਨਿਭਾ ਸਕਦੇ ਹਨ। ਨੀਵਰਸਿਟੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਗੀਨਾ ਮੈਣੀ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਚ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੀਤੇ ਗਏ ਢੁਕਵੇਂ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਕੋਵਾ ਐਪ ਬਾਰੇ ਜਾਣਕਾਰੀ ਡਾ. ਵਿਸ਼ਾਲ ਗੋਇਲ ਨੇ ਦਿੱੱਤੀ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All