ਸਮਾਣਾ: ਪਬਲਿਕ ਕਾਲਜ ਸਮਾਣਾ ਦੇ 5 ਪੰਜਾਬ, ਬਟਾਲੀਅਨ ਐੱਨਸੀਸੀ ਕੈਡਿਟਸ ਦੁਆਰਾ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਦੇਵ ਦੀ ਸਰਪ੍ਰਸਤੀ ਹੇਠ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਨੂੰ ਸਪਰਪਿਤ ਕੌਮੀ ਏਕਤਾ ਦਿਵਸ ਮਨਾਇਆ ਗਿਆ। ਪ੍ਰੋ. ਰਤਨ ਕੁਮਾਰ ਗਰਗ, ਮੁਖੀ ਗਣਿਤ ਵਿਭਾਗ ਨੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਡੇ ਦੇਸ਼ ਦੇ ਲੋਕਾਂ ਨੂੰ ਅੱਜ ਇਕਜੁੱਟ ਹੋਣ ਦੀ ਲੋੜ ਹੈ। ਪ੍ਰੋ. ਅਸ਼ਵਨੀ ਕੁਮਾਰ, ਪੌਲੀਟੀਕਲ ਸਾਇੰਸ ਵਿਭਾਗ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਉਨ੍ਹਾਂ ਦੇ ਰਾਸ਼ਟਰ ਨੂੰ ਇਕ ਕਰਨ ਵਿਚ ਪਾਏ ਗਏ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਏ.ਐੱਨ.ਓ. ਲੈਫਟੀਨੈਂਟ ਡਾ. ਅਨਿਲ ਕੁਮਾਰ ਨੇ ਇਸ ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਬਾਖੂਬੀ ਨਿਭਾਇਆ ਅਤੇ ਐੱਨ.ਸੀ.ਸੀ. ਕੈਡਿਟਸ ਨੇ ਰਾਸ਼ਟਰ ਏਕੀਕਰਨ ਦੀ ਸਹੁੰ ਚੁੱਕੀ। -ਨਿੱਜੀ ਪੱਤਰ ਪ੍ਰੇਰਕ