ਸਮਾਣਾ (ਪੱਤਰ ਪ੍ਰੇਰਕ): ਸੀਆਈਏ ਸਟਾਫ ਦੀ ਪੁਲੀਸ ਨੇ ਸਮਾਣਾ-ਪਾਤੜਾਂ ਰੋਡ ’ਤੇ ਖੜ੍ਹੀ ਕਾਰ ’ਚ ਸਵਾਰ ਤਿੰਨ ਵਿਅਕਤੀਆਂ ਨੂੰ 500 ਗਰਾਮ ਅਫੀਮ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਜੀਤ ਸਿੰਘ, ਹਰਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਸਾਰੇ ਵਾਸੀਆਨ ਪਿੰਡ ਰਤਨਹੇੜੀ ਵਜੋਂ ਹੋਈ। ਸੀਆਈਏ ਦੇ ਮੁਖੀ ਇੰਸਪੈਕਟਰ ਰਾਹੁਲ ਕੌਸ਼ਲ ਨੇ ਦੱਸਿਆ ਕਿ ਏਐੱਸਆਈ ਬੇਅੰਤ ਸਿੰਘ ਵੱਲੋਂ ਪੁਲੀਸ ਪਾਰਟੀ ਸਣੇ ਰਾਤ ਸਮੇਂ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਰੈਸਟ ਹਾਊਸ ਨੇੜੇ ਸੜਕ ਕੰਢੇ ਖੜ੍ਹੀ ਸਕਾਰਪੀਓ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 500 ਗਰਾਮ ਅਫੀਮ ਬਰਾਮਦ ਹੋਈ। ਪੁਲੀਸ ਪਾਰਟੀ ਨੇ ਸਕਾਰਪੀਓ ਸਣੇ ਤਿੰਨੇ ਮੁਲਜ਼ਮਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖ਼ਿਲਾਫ਼ ਸਿਟੀ ਥਾਣਾ ’ਚ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।