ਪੰਜਾਬੀ ’ਵਰਸਿਟੀ ਦੇ ਵੀਸੀ ਵੱਲੋਂ ਵਿੱਤ ਮੰਤਰੀ ਨਾਲ ਮੁਲਾਕਾਤ : The Tribune India

ਪੰਜਾਬੀ ’ਵਰਸਿਟੀ ਦੇ ਵੀਸੀ ਵੱਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਆਰਥਿਕ ਸੰਕਟ ਵਿੱਚੋਂ ਉਭਰਨ ਲਈ ਫੰਡ ਮੰਗੇ; ਚੀਮਾ ਵੱਲੋਂ ਫੰਡਾਂ ਦਾ ਪ੍ਰਬੰਧ ਛੇਤੀ ਕਰਨ ਦਾ ਭਰੋਸਾ

ਪੰਜਾਬੀ ’ਵਰਸਿਟੀ ਦੇ ਵੀਸੀ ਵੱਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਵਿੱਤ ਮੰਤਰੀ ਹਰਪਾਲ ਚੀਮਾ ਨੂੰ ਯੂਨੀਵਰਸਿਟੀ ਦਾ ਕੈਲੰਡਰ ਭੇਟ ਕਰਦੇ ਹੋਏ ਵੀਸੀ ਪ੍ਰੋ. ਅਰਵਿੰਦ।

ਸਰਬਜੀਤ ਸਿੰਘ ਭੰਗੂ

ਪਟਿਆਲਾ, 31 ਜਨਵਰੀ

ਵਿੱਤੀ ਸੰਕਟ ਵਿੱਚ ਘਿਰੀ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਨੂੰ ਤਨਖਾਹਾਂ ਦੇਣੀਆਂ ਵੀ ਮੁਸ਼ਕਲ ਹੋਈਆਂ ਪਈਆਂ ਹਨ, ਜਿਸ ਕਾਰਨ ਨਾ ਸਿਰਫ਼ ਇਥੋਂ ਦੇ ਮੁਲਾਜ਼ਮਾਂ ਬਲਕਿ ਅਧਿਆਪਕਾਂ ਅਤੇ ਅਫਸਰਾਂ ਨੂੰ ਵੀ ਧਰਨਿਆਂ ’ਤੇ ਬੈਠਣਾ ਪੈ ਰਿਹਾ ਹੈ। ਪੰਜਾਬੀ ਯੁੂਨੀਵਰਸਿਟੀ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨਿੱਜੀ ਤੌਰ ’ਤੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਸਮੇਤ ਹੋਰਨਾਂ ਤੱਕ ਵੀ ਪਹੁੰਚ ਬਣਾ ਚੁੱਕੇ ਹਨ। ਉਨ੍ਹਾਂ ਅੱਜ ਵੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿੱਚ ਮੁਲਕਾਤ ਕੀਤੀ। ਇਸੇ ਯੂਨੀਵਰਸਿਟੀ ਦੇ ਲਾਅ ਦੇ ਵਿਦਿਆਰਥੀ ਰਹੇ ਹਰਪਾਲ ਚੀਮਾ ਦੀ ਪਹਿਲਕਦਮੀ ਨਾਲ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਰਾਹਤ ਮਿਲਣ ਦੀ ਆਸ ਬੱਝੀ ਹੈ। ਕਿਉਂਕਿ ਉਨ੍ਹਾਂ ਨੇ ਯੂਨੀਵਰਸਿਟੀ ਦੇ ਕਰਜ਼ੇ ਅਤੇ ਲੋੜੀਂਦੇ ਹੋਰ ਫੰਡਾਂ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ।

ਵਾਈਸ ਚਾਂਲਸਰ ਪ੍ਰੋ. ਅਰਵਿੰਦ ਮੁਤਾਬਿਕ ਅੱਜ ਦੀ ਮੀਟਿੰਗ ਯੂਨੀਵਰਸਿਟੀ ਦੇ ਵਿੱਤੀ ਸੰਕਟ ਨਾਲ ਜੁੜਿਆ ਸਾਰਾ ਮਾਮਲਾ ਤਫ਼ਸੀਲ ਸਹਿਤ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਅਤੇ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਠਾਏ ਜਾਣ ਵਾਲੇ ਲੋੜੀਂਦੇ ਕਦਮਾਂ ਬਾਰੇ ਵੀ ਗੱਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2022-23 ਦੇ ਸਮੁੱਚੇ ਘਾਟੇ ਨੂੰ ਤੁਰੰਤ ਪੂਰਾ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ, ਜਿਸ ਨਾਲ ਇਸ ਚਾਲੂ ਵਿੱਤੀ ਵਰ੍ਹੇ ਦੌਰਾਨ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਜਾਰੀ ਕੀਤੀਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਯੂਨੀਵਰਸਿਟੀ ਸਿਰ ਚੜ੍ਹੇ ਕਰਜ਼ੇ ਦੀਆਂ ਅਦਾਇਗੀਆਂ ਸਮੇਤ ਲੋੜੀਂਦੇ ਹੋਰ ਵਾਧੂ ਫੰਡ ਵੀ ਅਗਲੇ ਵਿੱਤੀ ਸਾਲ 2023-24 ਦੌਰਾਨ ਵਿੱਚ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ।

ਇਸ ਮੀਟਿੰਗ ਵਿੱਚ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਤਿਵਾੜੀ, ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ ਵਿੱਤ ਅਫ਼ਸਰ ਪ੍ਰਮੋਦ ਕੁਮਾਰ ਅੱਗਰਵਾਲ, ਸਾਬਕਾ ਡੀਨ ਅਕਾਦਮਿਕ ਮਾਮਲੇ ਪ੍ਰੋ. ਬਲਬੀਰ ਸਿੰਘ ਸੰਧੂ ਵੀ ਹਾਜ਼ਰ ਸਨ। ਇਸ ਮੌਕੇ ਵੀਸੀ ਵੱਲੋਂ ਵਿੱਤ ਮੰਤਰੀ ਨੂੰ ਯੂਨੀਵਰਸਿਟੀ ਦਾ ਕੈਲੰਡਰ ਵੀ ਭੇਟ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All