ਮੀਂਹ ਕਾਰਨ ਕੰਧ ਡਿੱਗੀ, ਪੁਜਾਰੀ ਦੀ ਹੇਠਾਂ ਦੱਬਣ ਕਾਰਨ ਮੌਤ

ਮੀਂਹ ਕਾਰਨ ਕੰਧ ਡਿੱਗੀ, ਪੁਜਾਰੀ ਦੀ ਹੇਠਾਂ ਦੱਬਣ ਕਾਰਨ ਮੌਤ

ਕੰਧ ਡਿੱਗਣ ਦਾ ਮੌਕੇ ’ਤੇ ਜਾਇਜ਼ਾ ਲੈਂਦੇ ਹੋਏ ਜੋਗਿੰਦਰ ਸਿੰਘ ਕਾਕੜਾ, ਸਰਪੰਚ ਗੁਰਨਾਮ ਸਿੰਘ ਤੇ ਹੋਰ ਪਿੰਡ ਵਾਸੀ। (ਇਨਸੈੱਟ) ਕ੍ਰਿਸ਼ਨ ਕੁਮਾਰ ਦੀ ਫਾਈਲ ਫੋਟੋ।

ਮੁਖਤਿਆਰ ਸਿੰਘ ਨੌਗਾਵਾਂ

ਦੇਵੀਗੜ੍ਹ, 28 ਜੁਲਾਈ

ਦੇਵੀਗੜ੍ਹ ਨੇੜੇ ਇੱਕ ਵੱਡੇ ਪਿੰਡ ਮਸੀਂਗਣ ਵਿਖੇ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੁਰਾਣੀ ਮਸਜਿਦ ਦੀ ਕੰਧ ਪੀਰ ਦੀ ਦਰਗਾਹ ਦੇ ਪੁਜਾਰੀ ਕ੍ਰਿਸ਼ਨ ਰਾਮ ’ਤੇ ਡਿੱਗ ਗਈ ਤੇ ਪੁਜਾਰੀਦੀ ਮੌਕੇ ’ਤੇ ਹੀ ਮੌਤ ਹੋ ਗਈ। ਕ੍ਰਿਸ਼ਨ ਰਾਮ ਜਦੋਂ ਸੇਵਾ ਕਰਕੇ ਘਰ ਨੂੰ ਜਾ ਰਿਹਾ ਸੀ ਤਾਂ ਪੁਰਾਣੀ ਮਸਜਿਦ ਦੀ ਕੰਧ ਉਸ ਉਪਰ ਆ ਡਿੱਗੀ। ਕੰਧ ਡਿੱਗਣ ਦੀ ਅਵਾਜ਼ ਸੁਣ ਕੇ ਗੁਆਂਢੀ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਗੁਰਦੁਆਰੇ ਤੋਂ ਅਨਾਊਂਸਮੈਂਟ ਕਰਵਾਈ ਤਾਂ ਲੋਕ ਭੱਜ ਕੇ ਮੌਕੇ ’ਤੇ ਪੁੱਜੇ। ਉਨ੍ਹਾਂ ਪੁਜਾਰੀ ਨੂੰ ਕੰਧ ਥੱਲਿਓਂ ਕੱਢਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪਿੰਡ ਦੇ ਸਰਪੰਚ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਜਾਰੀ ਦਰਗਾਹ ’ਤੇ ਸੇਵਾ ਕਰਕੇ ਘਰ ਚਲਿਆ ਜਾਂਦਾ ਸੀ, ਜਿਥੇ ਉਸ ਦਾ 100 ਸਾਲਾ ਪਿਓ ਅਤੇ ਇੱਕ ਮੰਦਬੁੱਧੀ ਭਰਾ ਰਹਿੰਦਾ ਹੈ, ਜਿਨ੍ਹਾਂ ਦੀ ਰੋਟੀ ਪਾਣੀ ਦਾ ਪ੍ਰਬੰਧ ਵੀ ਸੇਵਾਦਾਰ ਕ੍ਰਿਸ਼ਨ ਕੁਮਾਰ ਹੀ ਕਰਦਾ ਸੀ ਕਿਉਂਕਿ ਕ੍ਰਿਸ਼ਨ ਕੁਮਾਰ ਦਾ ਵਿਆਹ ਨਹੀਂ ਸੀ ਹੋਇਆ। ਘਟਨਾ ਦੀ ਖਬਰ ਸੁਣ ਕੇ ਪੰਜਾਬ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ਕਾਕੜਾ ਅਤੇ ਥਾਣਾ ਜੁਲਕਾਂ ਦੀ ਪੁਲੀਸ ਦੇ ਅਧਿਕਾਰੀ ਵੀ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਇਸ ਘਟਨਾ ’ਤੇ ਦੁੱਖ ਪਰਗਟ ਕੀਤਾ ਹੈ ਅਤੇ ਪ੍ਰਸ਼ਾਸਨ ਤੋਂ ਪਰਿਵਾਰ ਦੀ ਮਦਦ ਕਰਵਾਉਣ ਦਾ ਭਰੋਸਾ ਦੁਆਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All