ਡਰੇਨ ਦੇ ਨਿਰਮਾਣ ਮੌਕੇ ਤਿੰਨ ਮਕਾਨਾਂ ਦੀਆਂ ਕੰਧਾਂ ਡਿੱਗੀਆਂ

* ਲੋਕਾਂ ਵੱਲੋਂ ਡਰੇਨੇਜ ਵਿਭਾਗ ਦੀ ਆਲੋਚਨਾ: ਅਧਿਕਾਰੀਆਂ ਵੱਲੋਂ ਉਸਾਰੀਆਂ ਨਾਜਾਇਜ਼ ਕਰਾਰ

ਡਰੇਨ ਦੇ ਨਿਰਮਾਣ ਮੌਕੇ ਤਿੰਨ ਮਕਾਨਾਂ ਦੀਆਂ ਕੰਧਾਂ ਡਿੱਗੀਆਂ

ਪਟਿਆਲਾ ਦੇ ਜੋਤੀ ਐਨਕਲੇਵ ਵਿੱਚ ਡਰੇਨ ਦੇ ਕੰਮ ਦੌਰਾਨ ਡਿੱਗੀ ਇਕ ਘਰ ਦੀ ਕੰਧ। -ਫੋਟੋ: ਰਾਜੇਸ਼ ਸੱਚਰ

ਖੇਤਰੀ ਪ੍ਰਤੀਨਿਧ

ਪਟਿਆਲਾ, 20 ਅਕਤੂਬਰ

ਸਥਾਨਕ ਸ਼ਹਿਰ ਵਿਚਲੀ ਇੱਕ ਡਰੇਨ ਨੂੰ ਪੱਕੇ ਅਤੇ ਕਈ ਥਾਵਾਂ ਤੋਂ ਢਕਣ ਦੇ ਚੱਲ ਰਹੇ ਕੰਮ ਦੌਰਾਨ ਸ਼ਹਿਰ ਵਿਚਲੇ ਇੱਕ ਇਲਾਕੇ ਵਿਚ ਇਸ ਡਰੇਨ ਦੇ ਨੇੜੇ ਬਣੇ ਤਿੰਨ ਘਰਾਂ ਦੀਆਂ ਕੰਧਾਂ ਨੁਕਸਾਨੀਆਂ ਗਈਆਂ। ਇਸ ਦੌਰਾਨ ਭਾਵੇਂ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ, ਪਰ ਇਨ੍ਹਾਂ ਘਰਾਂ ਦੇ ਮਾਲਕਾਂ ਦਾ ਵਿੱਤੀ ਨੁਕਸਾਨ ਜ਼ਰੂਰ ਹੋਇਆ ਹੈ ਜਿਸ ਲਈ ਉਨ੍ਹਾਂ ਵੱਲੋਂ ਡਰੇਨੇਜ ਵਿਭਾਗ ਦੀ ਆਲੋਚਨਾ ਕੀਤੀ ਜਾ ਰਹੀ ਹੈ।

ਅਜਿਹੇ ਹੀ ਇੱਕ ਮਕਾਨ ਦੇ ਮਾਲਕ ਜੈਕਬ ਦਾ ਕਹਿਣਾ ਸੀ ਕਿ ਇਸ ਦੌਰਾਨ ਉਨ੍ਹਾਂ ਦੇ ਮਕਾਨਾਂ ਦੀਆਂ ਨੀਂਹਾਂ ਦੇ ਬਿਲਕੁਲ ਨੇੜਿਉਂ ਵੀ ਮਿੱਟੀ ਕੱਢ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ਢਹਿ ਗਈਆਂ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਇਸ ਨੁਕਸਾਨ ਲਈ ਡਰੇਨੇਜ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਜਿਸ ਦੀ ਭਰਪਾਈ ਵੀ ਵਿਭਾਗ ਨੂੰ ਹੀ ਕਰਨੀ ਚਾਹੀਦੀ ਹੈ। ਉਧਰ ਇਸ ਸਬੰਧੀ ਜਦੋਂ ਡਰੇਨੇਜ ਵਿਭਾਗ ਦੇ ਇੱਕ ਅਧਿਕਾਰੀ ਰਾਘਵ ਗਰਗ ਨਾਲ਼ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਕਾਨ ਕਥਿਤ ਰੂਪ ਵਿਚ ਨਾਜਾਇਜ਼ ਢੰਗ ਨਾਲ਼ ਬਣੇ ਹੋਏ ਹਨ। ਇਸ ਸਬੰਧੀ ਸਬੰਧਤ ਮਾਲਕਾਂ ਨੂੰ ਬਾਕਾਇਦਾ ਨੋਟਿਸ ਵੀ ਕੱਢੇ ਹੋਏ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਨਾਲ਼ੇ ਉਂਜ ਵੀ ਜਦੋਂ ਇਹ ਕੰਧਾਂ ਨੁਕਸਾਨੀਆਂ ਗਈਆਂ, ਉਸ ਵੇਲ਼ੇ ਡਰੇਨ ’ਤੇ ਕੰਮ ਨਹੀਂ ਸੀ ਚੱਲ ਰਿਹਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਗੁੱਸੇ ਵਿੱਚ ਆਈ ਵਿਧਾਇਕਾ ਸੁੱਚੀ ਚੌਧਰੀ ਧਰਨੇ ਉੱਤੇ ਬੈਠੀ

ਸ਼ਹਿਰ

View All