ਵਿਸ਼ਵ ਦੀ ਸਭ ਤੋਂ ਵੱਡੀ ਮੈਡਲ ਗੈਲਰੀ ਮਹਿੰਦਰਾ ਕੋਠੀ ਹੋਵੇਗੀ ਤਬਦੀਲ

2900 ਤੋਂ ਵਧੇਰੇ ਵਿਰਾਸਤੀ ਸਿੱਕੇ, 3200 ਮੈਡਲ ਤੇ ਹੋਰ ਪੁਰਾਤਨ ਵਸਤਾਂ ਹੋਣਗੀਆਂ ਪ੍ਰਦਰਸ਼ਿਤ

ਵਿਸ਼ਵ ਦੀ ਸਭ ਤੋਂ ਵੱਡੀ ਮੈਡਲ ਗੈਲਰੀ ਮਹਿੰਦਰਾ ਕੋਠੀ ਹੋਵੇਗੀ ਤਬਦੀਲ

ਪਟਿਆਲਾ ਵਿੱਚ ਮਹਿੰਦਰਾ ਕੋਠੀ ਦੀ ਬਾਹਰੀ ਝਲਕ।

ਰਵੇਲ ਸਿੰਘ ਭਿੰਡਰ 

ਪਟਿਆਲਾ, 17 ਜਨਵਰੀ

ਵਿਸ਼ਵ ਦੀ ਸਭ ਤੋਂ ਵੱਡੀ ਮੈਡਲ ਗੈਲਰੀ ਅਤੇ ਬੇਸ਼ਕੀਮਤੀ ਸਿੱਕਿਆਂ ਦਾ ਮਿਊਜ਼ੀਅਮ ਜੋ ਕਿ ਕਿਸੇ ਸਮੇਂ ਪੁਰਾਤਨ ਇਮਾਰਤ ਸ਼ੀਸ਼ ਮਹਿਲ ਦਾ ਸ਼ਿੰਗਾਰ ਬਣੇ ਹੋਏ ਸਨ, ਨੂੰ ਬਹੁਤ ਜਲਦ ਹੀ ਇੱਥੇ ਮਾਲ ਰੋਡ ’ਤੇ ਸਥਿਤ ਮਹਿੰਦਰਾ ਕੋਠੀ ’ਚ ਤਬਦੀਲ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਵਾਲੇ ਇਸ ਪ੍ਰਾਜੈਕਟ ’ਤੇ ਕਰੀਬ 70 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ 84 ਕਮਰਿਆਂ ਵਾਲੀ ਪੁਰਾਤਨ ਮਹਿੰਦਰਾ ਕੋਠੀ ਦੀ ਵਿਰਾਸਤੀ ਦਿੱਖ ਬਹਾਲ ਕਰਕੇ ਨਾਯਾਬ ਤੇ ਬੇਸ਼ਕੀਮਤੀ ਮੈਡਲਜ਼, ਪੁਰਾਤਨ ਸਿੱਕੇ ਤੇ ਹੋਰ ਸਜਾਵਟੀ ਵਸਤਾਂ ਇੱਥੇ ਪ੍ਰਦਰਸ਼ਤ ਕੀਤੀਆਂ ਜਾਣਗੀਆਂ।ਦੱਸਣਯੋਗ ਹੈ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਿਸ਼ੇਸ਼ ਪ੍ਰਾਜੈਕਟ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ ਤਾਂ ਕਿ ਜਲਦੀ ਹੀ ਇਸ ਪ੍ਰਾਜੈਕਟ ਨੂੰ ਪੰਜਾਬ ਵਾਸੀਆਂ ਦੇ ਸਪੁਰਦ ਕੀਤਾ ਜਾ ਸਕੇ। ਵਿਰਾਸਤ ਨਾਲ ਲਬਰੇਜ ਇਸ ਪ੍ਰਾਜੈਕਟ ਸਬੰਧੀ ਸ੍ਰੀਮਤੀ ਪਰਨੀਤ ਕੌਰ ਨੇ ਵਿਸਥਾਰ ’ਚ ਦੱਸਿਆ ਕਿ ਪਟਿਆਲਾ ਰਿਆਸਤ ਦੇ ਮਹਾਰਾਜਾ ਭੁਪਿੰਦਰ ਸਿੰਘ ਅਤੇ ਮਹਾਰਾਜਾ ਯਾਦਵਿੰਦਰ ਸਿੰਘ ਵੱਲੋਂ ਇਕੱਤਰ ਕੀਤੇ ਗਏ 3200 ਤੋਂ ਵੀ ਵਧੇਰੇ ਮੈਡਲਜ਼, ਆਰਡਰਜ਼ ਅਤੇ 3000 ਦੇ ਕਰੀਬ ਪੁਰਾਤਨ ਸਿੱਕਿਆਂ ਨੂੰ ਬਾਅਦ ਵਿੱਚ ਉਨ੍ਹਾਂ ਨੇ ਪੰਜਾਬ ਮਿਊਜ਼ੀਅਮ ਨੂੰ ਤੋਹਫ਼ੇ ਵਜੋਂ ਸੌਂਪ ਦਿੱਤਾ ਸੀ, ਵਿੱਚ ਮਹਾਰਾਜਾ ਭੁਪਿੰਦਰ ਸਿੰਘ ਤੇ ਮਹਾਰਾਜਾ ਯਾਦਵਿੰਦਰ ਸਿੰਘ ਦੇ ਖ਼ੁਦ ਦੇ ਆਪਣੇ ਮੈਡਲ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਮੈਡਲ ਗੈਲਰੀ, ਮਹਾਰਾਜਾ ਨਰਿੰਦਰ ਸਿੰਘ ਵੱਲੋਂ 1847 ’ਚ ਲਾਹੌਰ ਦੇ ਸ਼ਾਲੀਮਾਰ ਬਾਗ ਦੀ ਤਰਜ਼ ’ਤੇ ਤਿਆਰ ਕਰਵਾਏ ਗਏ ਪੁਰਾਣੇ ਮੋਤੀ ਬਾਗ ਦੇ ਸ਼ੀਸ਼ ਮਹਿਲ ਵਿੱਚ ਪ੍ਰਦਰਸ਼ਤ ਕੀਤੀ ਗਈ ਸੀ ਪਰ ਜਗ੍ਹਾ ਦੀ ਘਾਟ ਹੋਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵਿਰਾਸਤ ਤੋਂ ਰੂਬਰੂ ਕਰਵਾਉਣ ਦੇ ਮਕਸਦ ਨਾਲ ਮਹਿੰਦਰਾ ਕੋਠੀ ਨੂੰ ਏਸ਼ੀਅਨ ਵਿਕਾਸ ਬੈਂਕ ਦੇ ਸਹਿਯੋਗ ਨਾਲ ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਵੱਲੋਂ ਤਿਆਰ ਕੀਤੇ ਇੱਕ ਵਿਸ਼ੇਸ਼ ਪ੍ਰਾਜੈਕਟ ਅਧੀਨ ਕਰੀਬ 70 ਕਰੋੜ ਰੁਪਏ ਦੀ ਰਾਸ਼ੀ ਖਰਚ ਕਰਕੇ ਇਸ ਬੇਸ਼ਕੀਮਤੀ ਖ਼ਜ਼ਾਨੇ ਦੀ ਪ੍ਰਦਰਸ਼ਨੀ ਵਾਸਤੇ ਤਿਆਰ ਕਰਵਾਇਆ ਹੈ।

ਗੈਲਰੀ ਵਿੱਚ ਬੇਸ਼ਕੀਤਮੀ ਖਜ਼ਾਨਾ

ਮੈਡਲ ਗੈਲਰੀ ਤੇ ਸਿੱਕਿਆਂ ਦੇ ਮਿਊਜ਼ੀਅਮ ’ਚ ਨਾਨਕਸ਼ਾਹੀ ਸਿੱਕਿਆਂ ਤੋਂ ਇਲਾਵਾ ਪਟਿਆਲਾ, ਨਾਭਾ, ਮਾਲੇਰਕੋਟਲਾ ਤੇ ਜੀਂਦ ਆਦਿ ਰਿਆਸਤਾਂ ਦੇ ਸਿੱਕੇ, ਈਸਟ ਇੰਡੀਆ ਕੰਪਨੀ, ਅਕਬਰੀ, ਮੁਗਲਸ਼ਾਹੀ ਸਿੱਕੇ ਤੇ ਪਟਿਆਲਾ ਸ਼ਾਹੀ ਖ਼ਜ਼ਾਨਾ, ਪੰਚ ਮਾਰਕ, ਕੁਸ਼ਨਸ, ਯੌਧਿਅਜ, ਸ਼ਾਹੀਜ, ਸਾਮੰਤ ਦੇਵ, ਗਧੀਆ, ਦਿਲੀ ਸਲਤਨਤ, ਪਠਾਣ ਤੇ ਮੁਗ਼ਲ ਕਾਲ ਦੇ ਸਿੱਕੇ ਵੀ ਮੌਜੂਦ ਸਨ। ਇਸ ਤੋਂ ਬਿਨਾਂ ਦੋ ਦਰਜਨ ਮੁਲਕਾਂ ਦੇ ਮੈਡਲਜ਼, ਮਹਾਰਾਜਾ ਰਣਜੀਤ ਸਿੰਘ ਦੇ ਲਾਹੌਰ ਦਰਬਾਰ ਦੇ ਆਰਡਰਜ਼, ਚਾਈਨਾ ਡਬਲ ਡਰੈਗਨ ਆਰਡਰ, ਇੰਗਲੈਂਡ, ਵਿਕਟੋਰੀਅਨ ਕਰਾਸ, ਮੈਡਲਜ਼, ਨਾਯਾਬ ਤੇ ਦਿਲਕਸ਼ ਸਜਾਵਟੀ ਵਸਤਾਂ ਸ਼ਾਮਲ ਹਨ, ਜੋਕਿ ਵਿਸ਼ਵ ਦੀ ਸਭ ਤੋਂ ਵੱਡੀ ਗੈਲਰੀ ਹੋਣ ਦੇ ਪ੍ਰਤੱਖ ਸਬੂਤ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All