ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰੀ
ਸਮਾਣਾ ਸ਼ਹਿਰ ਵਿੱਚ ਪਟਿਆਲਾ ਰੋਡ ’ਤੇ ਬਣੇ ਭਾਖੜਾ ਨਹਿਰ ਦੇ ਪੁਲ ਨੇੜੇ ਖੁਦਕੁਸ਼ੀ ਕਰਨ ਲਈ ਨਹਿਰ ਵਿੱਚ ਛਾਲ ਮਾਰਨ ਵਾਲੇ 25 ਸਾਲਾ ਨੌਜਵਾਨ ਨੂੰ ਸ਼ੰਕਰ ਭਾਰਦਵਾਜ ਦੀ ਅਗਵਾਈ ਹੇਠ ਗੋਤਾਖੋਰਾਂ ਦੀ ਟੀਮ ਵੱਲੋਂ ਜਿਊਂਦਾ ਬਾਹਰ ਕੱਢ ਕੇ ਇਲਾਜ ਲਈ ਸਿਵਲ...
Advertisement
ਸਮਾਣਾ ਸ਼ਹਿਰ ਵਿੱਚ ਪਟਿਆਲਾ ਰੋਡ ’ਤੇ ਬਣੇ ਭਾਖੜਾ ਨਹਿਰ ਦੇ ਪੁਲ ਨੇੜੇ ਖੁਦਕੁਸ਼ੀ ਕਰਨ ਲਈ ਨਹਿਰ ਵਿੱਚ ਛਾਲ ਮਾਰਨ ਵਾਲੇ 25 ਸਾਲਾ ਨੌਜਵਾਨ ਨੂੰ ਸ਼ੰਕਰ ਭਾਰਦਵਾਜ ਦੀ ਅਗਵਾਈ ਹੇਠ ਗੋਤਾਖੋਰਾਂ ਦੀ ਟੀਮ ਵੱਲੋਂ ਜਿਊਂਦਾ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ ਗਿਆ। ਸੂਚਨਾ ਮਿਲਣ ’ਤੇ ਸਿਟੀ ਪੁਲੀਸ ਦੇ ਏਐੱਸਆਈ ਜੱਜਪਾਲ ਸਿੰਘ ਨੇ ਪੁਲੀਸ ਟੀਮ ਨਾਲ ਹਸਪਤਾਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਖੁਦਕੁਸ਼ੀ ਕਰਨ ਲਈ ਭਾਖੜਾ ਨਹਿਰ ਵਿੱਚ ਛਾਲ ਮਾਰਨ ਤੋਂ ਪਹਿਲਾਂ ਨਾਭਾ ਕਲੋਨੀ ਦੇ ਵਸਨੀਕ ਅਮਰ ਕੁਮਾਰ ਨਾਮੀ ਇਸ ਨੌਜਵਾਨ ਨੇ ਆਪਣੇ ਹੱਥ ਲਿਖੇ ਸੁਸਾਈਡ ਨੋਟ ਵਿੱਚ ਆਪਣੇ ਕਾਰੋਬਾਰ ਵਿੱਚ ਸਾਂਝੇ ਕੁਝ ਭਾਈਵਾਲਾਂ ਵੱਲੋਂ ਉਸ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ ਅਤੇ ਉਨ੍ਹਾਂ ਨੂੰ ਹੀ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Advertisement
Advertisement