ਨੌਜਵਾਨਾਂ ਨੇ ਹਰ ਭੀੜ ਦਾ ਜੋਸ਼ ਅਤੇ ਸੂਝ ਬੂਝ ਨਾਲ ਮੁਕਾਬਲਾ ਕੀਤਾ: ਜਥੇਦਾਰ ਗੜਗੱਜ
ਸੰਗਤ ਨਾਲ ਗੁਰਮਤਿ ਵਿਚਾਰਾਂ ਕਰਨ ਲਈ ਪਾਤੜਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪਟਿਆਲਾ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਗਵਾਈ ’ਚ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪੰਥ ਦੀ ਚੜ੍ਹਦੀਕਲਾ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਉਨ੍ਹਾਂ ਨੂੰ ਕਿਰਪਾਨ ਅਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸਿੰਘ ਸਾਹਿਬਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਵੀ ਸਿੱਖਾਂ ’ਤੇ ਜਾਂ ਪੰਜਾਬ ’ਤੇ ਕੋਈ ਭੀੜ ਪਈ ਹੈ ਤਾਂ ਨੌਜਵਾਨਾਂ ਨੇ ਬੜੇ ਜੋਸ਼ ਅਤੇ ਸੂਝ ਬੂਝ ਨਾਲ ਉਸ ਦਾ ਮੁਕਾਬਲਾ ਕੀਤਾ ਹੈ। ਪੰਜਾਬ ਵਿਚ ਬੀਤੇ ਦਿਨੀਂ ਆਏ ਹੜ੍ਹਾਂ ਦੌਰਾਨ ਪੰਜਾਬ ਦੇ ਨੌਜਵਾਨਾਂ ਨੇ ਜਿਸ ਤਰ੍ਹਾਂ ਵੱਧ ਚੜ੍ਹ ਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਹੈ ਉਸ ਦੀ ਮਿਸਾਲ ਕਿਤੇ ਨਹੀਂ ਮਿਲਦੀ।
ਇਸ ਮੌਕੇ ਗੁਰਦੁਆਰਾ ਕਮੇਟੀ ਮੈਂਬਰਾਂ 'ਚ ਗੁਰਬਚਨ ਸਿੰਘ ਮਾਨ, ਸੁਖਦੇਵ ਸਿੰਘ ਫੌਜੀ, ਦਰਸ਼ਨ ਸਿੰਘ ਕਾਲੇਕਾ, ਗੁਰਪਿੰਦਰ ਸਿੰਘ ਕਾਲੇਕਾ, ਸੁਰਜੀਤ ਸਿੰਘ ਓਲਖ, ਗੁਰਬਚਨ ਸਿੰਘ ਮੌਲਵੀਵਾਲਾ ਅਜੈਬ ਸਿੰਘ ਮੱਲ੍ਹੀ, ਤੇਜਵੀਰ ਸਿੰਘ ਖਾਂਗ, ਨਿਧਾਨ ਸਿੰਘ ਜੈਖਰ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ, ਲਖਵਿੰਦਰ ਸਿੰਘ ਮੋਲਵੀਵਾਲਾ, ਰਣਜੀਤ ਸਿੰਘ ਮਤੋਲੀ, ਮਹਿਲ ਸਿੰਘ ਗਲੋਲੀ, ਜਗਜੀਤ ਸਿੰਘ ਗਲੋਲੀ, ਅਵਤਾਰ ਸਿੰਘ ਬਾਦਸ਼ਾਹਪੁਰ, ਭੁਪਿੰਦਰ ਸਿੰਘ ਸੇਲਾਵਾਲਾ, ਅਕਾਲੀ ਆਗੂ ਜੋਗਾ ਸਿੰਘ ਸਿੱਧੂ, ਦਵਿੰਦਰ ਸਿੰਘ ਸਿੱਧੂ, ਸੁਰਜੀਤ ਸਿੰਘ ਮਾਹਲ, ਸੁਖਜੀਤ ਸਿੰਘ ਬਕਰਾਹਾ, ਹਨੀ ਸਿੰਘ ਸਿੱਧੂ, ਹਰਿੰਦਰ ਸਿੰਘ ਸਰਪੰਚ ਓਗੋਕੇ, ਹਰਜੀਤ ਸਿੰਘ ਭੁੱਲਰ, ਦਲਬੀਰ ਸਿੰਘ ਸੰਧਾ ਆਦਿ ਮੌਜੂਦ ਸਨ।