ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 18 ਜੂਨ
ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਸੀਨੀਅਰ ਆਗੂ ਦੀਪਕ ਸੂਦ ਦੀ ਅਗਵਾਈ ਹੇਠ ਰਾਜਪੁਰਾ ਦੇ ਵੱਖ ਵੱਖ ਪਿੰਡਾ ਵਿਚ ਮੀਟਿੰਗਾਂ ਕਰ ਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਲਗਪਗ ਦਰਜਨ ਤੋਂ ਵੱਧ ਨੌਜਵਾਨਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਦਾ ਪੱਲਾ ਫੜਿਆ ਹੈ। ਦੀਪਕ ਸੂਦ ਨੇ ਦੱਸਿਆ ਕਿ ਇਸ ਮੌਕੇ ਸੰਨੀ ਕੁਮਾਰ, ਰਾਕੇਸ਼ ਕੁਮਾਰ, ਸਾਗਰ ਕੁਮਾਰ, ਸਚਿਨ ਕੁਮਾਰ, ਨਿਕਲ ਕੁਮਾਰ, ਹੈਪੀ ਕੁਮਾਰ, ਸੋਨੂੰ, ਹਨੀ ਸਿੰਘ, ਸਨੀ ਸਿੰਘ, ਪ੍ਰਵੀਨ ਕੁਮਾਰ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਸ੍ਰੀ ਸੂਦ ਨੇ ਦੱਸਿਆ ਕਿ ਰਾਜਪੁਰਾ ਦੇ ਨਜ਼ਦੀਕੀ ਪਿੰਡ ਪਿਲਖਣੀ ਵਾਸੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਪਿੰਡ ਵਿਚ ਪੀਣ ਵਾਲਾ ਪਾਣੀ ਸਾਫ਼ ਤੇ ਸ਼ੁੱਧ ਨਹੀਂ ਆਉਂਦਾ ਅਤੇ ਗੰਦੇ ਪਾਣੀ ਦੇ ਨਿਕਾਸ ਦਾ ਕੋਈ ਵੀ ਪ੍ਰਬੰਧ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪਿਲਖਣੀ ਪਿੰਡ ਵਿਚ ਉਕਤ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਕਾਰ ਨੇ ਕੋਈ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।