ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ
ਪੱਤਰ ਪ੍ਰੇਰਕ ਦੇਵੀਗੜ੍ਹ, 24 ਜੂਨ ਥਾਣਾ ਜੁਲਕਾਂ ਅਧੀਨ ਪਿੰਡ ਬਹਾਦਰਪੁਰ ਫਕੀਰਾਂ ਉਰਫ ਛੰਨਾਂ ਹਾਲ ਡੇਰਾ ਜੁਲਕਾਂ ਵਿੱਚ ਇੱਕ ਘਰ ਵਿੱਚੋਂ ਗਹਿਣੇ ਅਤੇ ਨਕਦੀ ਚੋਰੀ ਹੋ ਗਏ ਹਨ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਹਾਦਰਪੁਰ ਫਕੀਰਾਂ ਉਰਫ ਛੰਨਾਂ ਹਾਲ ਡੇਰਾ ਜੁਲਕਾਂ...
Advertisement
ਪੱਤਰ ਪ੍ਰੇਰਕ
ਦੇਵੀਗੜ੍ਹ, 24 ਜੂਨ
Advertisement
ਥਾਣਾ ਜੁਲਕਾਂ ਅਧੀਨ ਪਿੰਡ ਬਹਾਦਰਪੁਰ ਫਕੀਰਾਂ ਉਰਫ ਛੰਨਾਂ ਹਾਲ ਡੇਰਾ ਜੁਲਕਾਂ ਵਿੱਚ ਇੱਕ ਘਰ ਵਿੱਚੋਂ ਗਹਿਣੇ ਅਤੇ ਨਕਦੀ ਚੋਰੀ ਹੋ ਗਏ ਹਨ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਹਾਦਰਪੁਰ ਫਕੀਰਾਂ ਉਰਫ ਛੰਨਾਂ ਹਾਲ ਡੇਰਾ ਜੁਲਕਾਂ ਦੀ ਰੂਪ ਰਾਣੀ ਪਤਨੀ ਰਾਜ ਕੁਮਾਰ ਨੇ ਥਾਣਾ ਜੁਲਕਾਂ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ 22-23 ਜੂਨ ਦੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰੋਂ ਸੋਨੇ-ਚਾਂਦੀ ਦੇ ਗਹਿਣੇ ਅਤੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ ਹਨ। ਥਾਣਾ ਜੁਲਕਾਂ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕੀਤਾ ਹੈ।
Advertisement
×