ਚਾਰ ਦਿਨਾਂ ਤੋਂ ਹੋਸਟਲ ਵਿੱਚ ਪਾਣੀ ਨਾ ਆਇਆ : The Tribune India

ਚਾਰ ਦਿਨਾਂ ਤੋਂ ਹੋਸਟਲ ਵਿੱਚ ਪਾਣੀ ਨਾ ਆਇਆ

ਚਾਰ ਦਿਨਾਂ ਤੋਂ ਹੋਸਟਲ ਵਿੱਚ ਪਾਣੀ ਨਾ ਆਇਆ

ਪ੍ਰਦਰਸ਼ਨ ਕਰਦੇ ਹੋਏ ਯੂਨੀਵਰਸਿਟੀ ਦੇ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀ।

ਖੇਤਰੀ ਪ੍ਰਤੀਨਿਧ

ਪਟਿਆਲਾ, 30 ਸਤੰਬਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨਾਲ ਮਿਲ ਕੇ ਯੂਕੋ ਵਿਭਾਗ ਦੇ ਬਾਹਰ ਪਾਣੀ ਅਤੇ ਹੋਸਟਲ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵਿਦਿਆਰਥੀ ਆਗੂ ਜਗਸੀਰ ਸਿੰਘ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਪਾਣੀ ਦੀ ਸਮੱਸਿਆ ਆ ਰਹੀ ਹੈ ਅਤੇ ਪਿਛਲੇ ਚਾਰ ਦਿਨਾਂ ਤੋਂ ਹੋਸਟਲ ਵਿੱਚ ਪਾਣੀ ਆਉਣਾ ਬੰਦ ਹੋ ਗਿਆ ਹੈ। ਇਸ ਤੋਂ ਪ੍ਰੇਸ਼ਾਨ ਹੋ ਕੇ ਵਿਦਿਆਰਥੀਆਂ ਨੇ ਯੂਕੋ ਵਿਭਾਗ ਨੂੰ ਬੰਦ ਕਰ ਕੇ ਪ੍ਰਦਰਸ਼ਨ ਕੀਤਾ। ਹਾਲਾਂਕਿ ਯੂਨੀਵਰਸਿਟੀ ਅਥਾਰਟੀ ਨੇ ਮੌਕੇ ’ਤੇ ਆ ਕੇ ਭਰੋਸਾ ਦਿੱਤਾ ਕਿ ਅੱਜ ਸ਼ਾਮ 4 ਵਜੇ ਤੱਕ ਇਸ ਸਮੱਸਿਆ ਦਾ ਹੱਲ ਅਸਥਾਈ ਕੀਤਾ ਜਾਵੇਗਾ ਅਤੇ ਸੋਮਵਾਰ ਤੱਕ ਇਸ ਦਾ ਪੱਕਾ ਹੱਲ ਕੀਤਾ ਜਾਵੇਗਾ।

ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਗਸੀਰ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਹੋਰ ਵੀ ਆਗੂ ਇੰਦਰਜੀਤ, ਗੁਰਦਾਸ ਸਿੰਘ, ਰਾਜਵਿੰਦਰ ਕੌਰ ਤੇ ਤਰਨਦੀਪ ਕੌਰ ਆਦਿ ਸ਼ਾਮਿਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All