ਪਟਿਆਲਾ: ਪੰਜਾਬ ਸਰਕਾਰ ਵੱਲੋਂ ਘਰਾਂ ’ਚ ਇਕਾਂਤਵਾਸ ਕੋਵਿਡ-19 ਤੋਂ ਪੀੜਤ ਵਿਅਕਤੀਆਂ ਦੀ ਟੈਲੀਫੋਨ ਰਾਹੀਂ ਨਿਗਰਾਨੀ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ 40 ਸਾਲ ਜਾਂ ਵੱਧ ਉਮਰ ਦੇ ਵਿਅਕਤੀਆਂ ’ਤੇ ਖਾਸ ਧਿਆਨ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਕਾਪੀ ਜ਼ਿਲ੍ਹੇ ਦੀ ਘਰੇਲੂ ਇਕਾਂਤਵਾਸ ਨੋਡਲ ਅਫ਼ਸਰ ਪਟਿਆਲਾ ਡਾ. ਨਿਧੀ ਨੂੰ ਭੇਜੀ ਗਈ ਹੈ। -ਖੇਤਰੀ ਪ੍ਰਤੀਨਿਧ