ਨਿੱਜੀ ਪੱਤਰ ਪ੍ਰੇਰਕ
ਨਾਭਾ, 3 ਮਾਰਚ
ਨੇੜਲੇ ਪਿੰਡ ਮੈਹਸ ਵਿੱਚ 13 ਸਾਲਾ ਲੜਕੀ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਦੇ ਦੋਸ਼ ਹੇਠ ਦੋ ਭਰਾਵਾਂ ਅਤੇ ਉਨ੍ਹਾਂ ਦੇ ਪਿਤਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਨਾਭਾ ਡੀਐੱਸਪੀ ਰਾਜੇਸ਼ ਛਿੱਬਰ ਨੇ ਦੱਸਿਆ ਕਿ ਇਸ ਮਾਮਲੇ ’ਚ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਦੇ ਪੁੱਤਰ ਮਲਕੀਤ ਸਿੰਘ (23) ਤੇ ਮਨਜੀਤ ਸਿੰਘ (25) ਅਤੇ ਪੀੜਤ ਲੜਕੀ ਦੀ ਭਾਲ ਜਾਰੀ ਹੈ। ਪੁਲੀਸ ਵੱਲੋ ਮੁਲਜ਼ਮਾਂ ਖ਼ਿਲਾਫ਼ 363 , 366 ਏ, 120- ਬੀ ਆਈ ਪੀ ਸੀ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਪੁਲੀਸ ਵੱਲੋ ਅਜੇ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਗਿਆ ਕਿ ਪਹਿਲਾਂ ਲੜਕੀ ਦੀ ਭਾਲ ਜ਼ਰੂਰੀ ਹੈ ਜਿਸ ਪਿੱਛੋਂ ਉਸ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।