ਪੱਤਰ ਪ੍ਰੇਰਕ
ਪਟਿਆਲਾ, 2 ਸਤੰਬਰ
ਪੰਜਾਬ ਸੈਰ ਸਪਾਟਾ ਵਿਭਾਗ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਹੈ ਕਿ ਪੰਨੂ ਵਰਗੇ ਲੋਕ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਅਤੇ ਦੇਸ਼ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਇੱਥੇ ਉਨ੍ਹਾਂ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸ਼ਿਵਰਾਜ ਅਬਲੋਵਾਲ ਦੇ ਸਨਮਾਨ ਵਿੱਚ ਰੱਖੀ ਇੱਕ ਮੀਟਿੰਗ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਆਜ਼ਾਦੀ ਦਿਵਸ ‘ਤੇ ਇਸ ਘਟੀਆ ਅਨਸਰ ਦੀਆਂ ਬੇਤੁਕੀ ਵੀਡੀਓਜ਼ ਨੇ ਇੱਕ ਵੱਡੀ ਅਸ਼ਾਂਤੀ ਦਾ ਸੰਦੇਸ਼ ਦਿੱਤਾ ਹੈ।