ਪੱਤਰ ਪ੍ਰੇਰਕ
ਪਟਿਆਲਾ, 29 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਸ਼ਿਵ ਸੈਨਾ ਤੇ ਪੰਥਕ ਜਥੇਬੰਦੀਆਂ ਨੂੰ ਖ਼ਾਲਿਸਤਾਨ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪੰਜਾਬ ਵਿਚ ਹੁਣ ਇਹ ਮੁੱਦਾ ਨਹੀਂ ਰਿਹਾ। ਸ੍ਰੀ ਰੱਖੜਾ ਨੇ ਕਿਹਾ ਕਿ ਇਸ ਹਿੰਸਕ ਕਾਰਵਾਈ ਲਈ ਦੋਵੇਂ ਧਿਰਾਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਸਾਬਕਾ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਇਹ ਅੱਗ ਪੰਜਾਬ ਵਿਚ ਫੈਲੇ, ਮੁੱਖ ਮੰਤਰੀ ਨੂੰ ਤੁਰੰਤ ਇਸ ਅੱਗ ’ਤੇ ਕਾਬੂ ਪਾਉਣਾ ਚਾਹੀਦਾ ਹੈ। ਉਨ੍ਹਾਂ ਮੁੜ ਕਿਹਾ ਕਿ ਸਾਰਿਆਂ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਰੋਕਣਾ ਚਾਹੀਦਾ ਹੈ।