ਐਂਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੀ ਮੀਟਿੰਗ
ਪਟਿਆਲਾ: ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਐਂਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪੂਰਬ ਮੰਡਲ ਭੁਪਿੰਦਰ ਠਾਕੁਰ, ਜਨਰਲ ਸਕੱਤਰ ਮੁਲਾਜ਼ਮ ਫਰੰਟ ਜ਼ਿਲ੍ਹਾ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਜਥੇਬੰਦੀ ਦੇ ਸੂਬਾਈ ਰਾਮ ਸਿੰਘ ਸਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੁਰਾਣੇ ਲੰਬੇ ਸਮੇਂ ਤੋਂ ਨਹੀਂ ਮੰਨੀਆਂ ਗਈਆਂ। ਸਰਕਾਰ ਅਤੇ ਮੈਨੇਜਮੈਂਟ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਪੰਜਾਬ ਸਰਕਾਰ ਵੱਲੋਂ ਪੇਅ-ਕਮਿਸ਼ਨ ਦਾ 15 ਫ਼ੀਸਦੀ ਵਾਲੇ ਵਾਧੇ ਦੇ ਨੋਟੀਫਿਕੇਸ਼ਨ ਪਹਿਲਾਂ ਹੀ ਨਾਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ। -ਖੇਤਰੀ ਪ੍ਰਤੀਨਿਧ