ਤਿੰਨ ਰੋਜ਼ਾ ਸਾਵਣ ਉਤਸਵ ਅੱਜ ਤੋਂ
ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਧੀਨ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ 18 ਜੁਲਾਈ ਤੋਂ 20 ਜੁਲਾਈ ਤੱਕ ਹਰ ਰੋਜ਼ ਸ਼ਾਮ 6.30 ਵਜੇ ਤੋਂ ਵਿਰਸਾ ਵਿਹਾਰ ਕੇਂਦਰ ਦੇ ਕਾਲੀ ਦਾਸ ਆਡੀਟੋਰੀਅਮ ਵਿੱਚ ਤਿੰਨ ਰੋਜ਼ਾ ਸਾਵਣ ਉਤਸਵ ਸਮਾਗਮ ਸ਼ੁਰੂ ਕੀਤਾ ਜਾ...
Advertisement
ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਧੀਨ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ 18 ਜੁਲਾਈ ਤੋਂ 20 ਜੁਲਾਈ ਤੱਕ ਹਰ ਰੋਜ਼ ਸ਼ਾਮ 6.30 ਵਜੇ ਤੋਂ ਵਿਰਸਾ ਵਿਹਾਰ ਕੇਂਦਰ ਦੇ ਕਾਲੀ ਦਾਸ ਆਡੀਟੋਰੀਅਮ ਵਿੱਚ ਤਿੰਨ ਰੋਜ਼ਾ ਸਾਵਣ ਉਤਸਵ ਸਮਾਗਮ ਸ਼ੁਰੂ ਕੀਤਾ ਜਾ ਰਿਹਾ ਹੈ। ਕੇਂਦਰ ਦੇ ਡਾਇਰੈਕਟਰ ਜਨਾਬ ਐੱਮ ਫੁਰਕਾਨ ਖ਼ਾਨ ਨੇ ਦੱਸਿਆ ਕਿ 18 ਜੁਲਾਈ ਨੂੰ ਸਮਾਗਮ ਦੇ ਪਹਿਲੇ ਦਿਨ ਪ੍ਰਸਿੱਧ ਕਲਾਕਾਰ ਪੰਡਿਤ ਹਰਵਿੰਦਰ ਸ਼ਰਮਾ (ਸਿਤਾਰ ਵਾਦਕ) ਅਤੇ ਮਾਨਸੀ ਸਕਸੈਨਾ ਵੱਲੋਂ ਕੱਥਕ ਨ੍ਰਿਤ ਦੀ ਪੇਸ਼ਕਾਰੀ ਕਰਦੇ ਹੋਏ ਸਮਾਗਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸੇ ਤਰ੍ਹਾਂ 19 ਜੁਲਾਈ ਨੂੰ ਉਸਤਾਦ ਵਾਹਿਦ ਜਿਲਾਨੀ ਅਤੇ ਸੁਨੀਲ ਡੋਗਰਾ ਵੀ ਆਪਣੀ ਗਾਇਨ ਕਲਾ ਦਾ ਪ੍ਰਦਰਸ਼ਨ ਕਰਨਗੇ।
Advertisement
Advertisement