ਸੜਕ ਹਾਦਸਿਆਂ ਵਿੱਚ ਤਿੰਨ ਹਲਾਕ, ਇਕ ਜ਼ਖ਼ਮੀ

* ਸੜਕ ’ਤੇ ਗਊ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਸੜਕ ਹਾਦਸਿਆਂ ਵਿੱਚ ਤਿੰਨ ਹਲਾਕ, ਇਕ ਜ਼ਖ਼ਮੀ

ਪੱਤਰ ਪੇ੍ਰਕ

ਸਮਾਣਾ, 25 ਜੁਲਾਈ

ਜ਼ਿਲ੍ਹੇ ਦੀ ਸਰਕਾਰੀ ਗਊਸ਼ਾਲਾ ਸਣੇ ਸ਼ਹਿਰ ਵਿਚ ਤਿੰਨ ਗਊਸ਼ਾਲਾਵਾਂ ਹੋਣ ਦੇ ਬਾਵਜੂਦ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਗਲੀਆਂ ਵਿਚ ਬੇਸਹਾਰਾ ਗਊਆਂ ਦੀ ਭਰਮਾਰ ਹੈ ਜਿਸ ਕਰਕੇ ਹਰ ਰੋਜ਼ ਅਨੇਕਾਂ ਹਾਦਸੇ ਵਾਪਰਨ ਨਾਲ ਕੀਮਤੀ ਜਾਨਾਂ ਜਾ ਰਹੀਆਂ ਹਨ ਪਰ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦੇ ਰਿਹਾ। ਇਸੇ ਤਰ੍ਹਾਂ ਬੀਤੀ ਰਾਤ ਵਾਪਰੀ ਇਕ ਹਾਦਸੇ ਵਿਚ ਇਕ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਸਿਟੀ ਪੁਲੀਸ ਦੇ ਏ.ਐਸ.ਆਈ. ਲਾਲੀ ਰਾਮ ਨੇ ਦੱਸਿਆ ਕਿ ਬੀਤੀ ਦੇਰ ਰਾਤ ਮਨਪ੍ਰੀਤ ਸਿੰਘ (32) ਪੁੱਤਰ ਅਵਤਾਰ ਸਿੰਘ ਵਾਸੀ ਗੁਰਮੁਖ ਕਲੋਨੀ ਸਮਾਣਾ ਆਪਣੇ ਪਿੰਡ ਤਲਵੰਡੀ ਮਲਿਕ ਤੋਂ ਸਮਾਣਾ ਬਾਈਕ ’ਤੇ ਵਾਪਸ ਆ ਰਿਹਾ ਸੀ ਕਿ ਗੁਰਾਇਆ ਕੰਢੇ ਨੇੜੇ ਸੜਕ ’ਤੇ ਮ੍ਰਿਤਕ ਪਈ ਗਊ ਨਾਲ ਉਸ ਦੀ ਬਾਈਕ ਟਕਰਾ ਗਈ ਤੇ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਪਟਿਆਲਾ ਰੈਫਰ ਕਰ ਦਿੱਤਾ ਜਿਥੇ ਇਲਾਜ ਦੌਰਾਨ ਰਾਤ ਸਮੇਂ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਇਕ ਬੇਟਾ ਛੱਡ ਗਿਆ ਹੈ।

ਇਸੇ ਦੌਰਾਨ ਤੜਕੇ ਭਵਾਨੀਗੜ੍ਹ ਰੋਡ ’ਤੇ ਸਥਿਤ ਦਾਣਾ ਮੰਡੀ ਨਜ਼ਦੀਕ ਬਾਈਕ ਸਵਾਰ ਨੌਜਵਾਨਾਂ ਦੀ ਅਣ-ਪਛਾਤੇ ਵਾਹਨ ਨਾਲ ਟੱਕਰ ਹੋ ਗਈ ਜਿਸ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਦੋਸਤ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਸਿਵਲ ਹਸਪਤਾਲ ਸਮਕਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐਸਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰੇਸ਼ਮ ਸਿੰਘ ਨਿਵਾਸੀ ਗੁਲਾਹੜ (ਬਠਿੰਡਾ) ਨੇ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਲੜਕਾ ਹਰਵਿੰਦਰ ਸਿੰਘ (21) ਆਪਣੇ ਦੋਸਤ ਨਵਜੋਤ ਸਿੰਘ ਨਿਵਾਸੀ ਔਲਖ ਫ਼ਰੀਦਕੋਟ ਨਾਲ ਮੋਟਰਸਾਈਕਲ ’ਤੇ ਸਮਾਣਾ ਜਾ ਰਿਹਾ ਸੀ ਕਿ ਦਾਣਾ ਮੰਡੀ ਨੇੜੇ ਅਣਪਛਾਤੇ ਵਾਹਨ ਦੀ ਲਪੇਟ ਆਉਣ ਕਾਰਨ ਗੰਭੀਰ ਜ਼ਖ਼ਮੀ ਹੋਣ ਕਾਰਨ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਹਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਜਖ਼ਮੀ ਨਵਜੋਤ ਸਿੰਘ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਭਰਤੀ ਕਰਵਾਇਆ ਗਿਆ ਹੈ। ਪੁਲੀਸ ਨੇ ਅਣ-ਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ (ਪੱਤਰ ਪੇ੍ਰਕ): ਇਸ ਖੇਤਰ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਥਾਣਾ ਘਨੌਰ ਦੀ ਪੁਲੀਸ ਨੇ ਦੱਸਿਆ ਕਿ ਤਰਸੇਮ ਸਿੰਘ ਵਾਸੀ ਪਿੰਡ ਉਲਾਣਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਚਚੇਰਾ ਭਰਾ ਰਾਕੇਸ਼ ਸਿੰਘ ਆਪਣੇ ਮੋਟਰਸਾਈਕਲ ’ਤੇ ਕਾਮੀ ਕਲਾਂ ਹਰਪਾਲਪੁਰ ਰੋਡ ਤੇ ਪਿੰਡ ਉਲਾਣਾਂ ਨੇੜੇ ਜਾ ਰਿਹਾ ਸੀ ਕਿ ਇੱਕ ਤੇਜ਼ ਰਫਤਾਰ ਟਰੈਕਟਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਰਾਕੇਸ਼ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਰਾਕੇਸ਼ ਸਿੰਘ ਦੀ ਮੌਤ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All