ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਜੂਨ
ਪੁਲੀਸ ਨੇ ਪਟਿਆਲਾ ਜ਼ਿਲ੍ਹੇ ’ਚੋਂ ਖਾਲਿਸਤਾਨ ਲਬਿਰੇਸ਼ਨ ਫਰੰਟ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਟਿਆਲਾ ਜ਼ਿਲ੍ਹੇ ਦੇ ਸਿਹਰਾ ਪਿੰਡ ਦੇ ਵਸਨੀਕ ਸੁਖਚੈਨ ਸਿੰਘ, ਮਾਨਸਾ ਜ਼ਿਲ੍ਹੇ ਦੇ ਬੋਹਾ ਪਿੰਡ ਦੇ ਅਮਰਤਪਾਲ ਸਿੰਘ ਅਤੇ ਮਜੀਠਾ ਖੇਤਰ ਨਾਲ ਸਬੰਧਤ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ ਅਤੇ 7 ਕਾਰਤੂਸ ਬਰਾਮਦ ਹੋਏ ਹਨ। ਪੁਲੀਸ ਨੇ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।