ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ
ਪੱਤਰ ਪ੍ਰੇਰਕ ਸਮਾਣਾ, 11 ਜੁਲਾਈ ਸਦਰ ਪੁਲੀਸ ਨੇ ਚੋਰੀ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਤਿੰਨ ਮੋਟਰਸਾਈਕਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮਵੀਕਲਾਂ ਪੁਲੀਸ ਚੌਕੀ ਇੰਚਾਰਜ...
Advertisement
ਪੱਤਰ ਪ੍ਰੇਰਕ
ਸਮਾਣਾ, 11 ਜੁਲਾਈ
Advertisement
ਸਦਰ ਪੁਲੀਸ ਨੇ ਚੋਰੀ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਤਿੰਨ ਮੋਟਰਸਾਈਕਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮਵੀਕਲਾਂ ਪੁਲੀਸ ਚੌਕੀ ਇੰਚਾਰਜ ਏ.ਐਸ.ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਵੱਲੋਂ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਕੁਲਾਰਾਂ ਦੇ ਬੱਸ ਅੱਡੇ ਨਜ਼ਦੀਕ ਰੇਡ ਦੌਰਾਨ ਚੋਰੀ ਦੇ ਦਰਜ ਮਾਮਲੇ ਵਿੱਚ ਨਾਮਜ਼ਦ ਪ੍ਰਭਜੋਤ ਸਿੰਘ ਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਕੁਲਾਰਾਂ ਨੂੰ ਕਾਬੂ ਕਰ ਲਿਆ ਗਿਆ। ਪੁਲੀਸ ਅਧਿਕਾਰੀ ਅਨੁਸਾਰ ਅਦਾਲਤ ਤੋਂ ਪ੍ਰਾਪਤ ਪੁਲੀਸ ਰਿਮਾਂਡ ਦੌਰਾਨ ਕਾਬੂ ਕੀਤੇ ਗਏ ਦੋਵਾਂ ਮੁਲਜ਼ਮਾਂ ਪਾਸੋਂ ਪਿੰਡ ਧਨੇਠਾ, ਗੜ੍ਹੀ ਸਾਹਿਬ ਸਮੇਤ ਵੱਖ-ਵੱਖ ਥਾਵਾਂ ਤੋਂ ਚੋਰੀ ਕਰ ਕੇ ਵੱਖ-ਵੱਖ ਥਾਵਾਂ ’ਤੇ ਲੁਕਾ ਕੇ ਰੱਖੇ ਤਿੰਨ ਮੋਟਰਸਾਈਕਲ, ਇੱਕ ਮੋਬਾਈਲ ਅਤੇ ਇੱਕ ਮਾਈਕ ਸਮੇਤ ਬੂਫ਼ਰ ਬਰਾਮਦ ਕਰਵਾਇਆ ਗਿਆ।
Advertisement
×