ਥਰੋਅ ਬਾਲ ਚੈਂਪੀਅਨਸ਼ਿਪ ਭਲਕੇ ਤੋਂ
ਪੱਤਰ ਪ੍ਰੇਰਕ ਦੇਵੀਗੜ੍ਹ, 30 ਮਈ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁਧਨਸਾਧਾਂ ਵਿੱਚ ਥਰੋਅ ਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਥਰੋਅ ਬਾਲ...
Advertisement
ਪੱਤਰ ਪ੍ਰੇਰਕ
ਦੇਵੀਗੜ੍ਹ, 30 ਮਈ
Advertisement
ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁਧਨਸਾਧਾਂ ਵਿੱਚ ਥਰੋਅ ਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਥਰੋਅ ਬਾਲ ਸਟੇਟ ਚੈਂਪੀਅਨਸ਼ਿਪ 1 ਤੇ 2 ਜੂਨ 2025 ਨੂੰ ਕਰਵਾਈ ਜਾ ਰਹੀ ਹੈ। ਪ੍ਰਿੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਪੂਰੇ ਪੰਜਾਬ ਵਿੱਚੋਂ ਲੜਕੇ ਤੇ ਲੜਕੀਆਂ ਦੀ ਤਕਰੀਬਨ 40 ਟੀਮਾਂ ਭਾਗ ਲੈਣਗੀਆਂ। ਚੈਂਪੀਅਨਸ਼ਿਪ ਦੀ ਸ਼ੁਰੂਆਤ 1 ਜੂਨ ਨੂੰ ਸੇਵਾਦਾਰ ਸੁਖਦੇਵ ਸਿੰਘ ਇੰਚਾਰਜ ਗੁਰਦੁਆਰਾ ਬਾਉਲੀ ਸਾਹਿਬ ਘੜਾਮ ਤੇ ਬਾਬਾ ਰਤਨ ਸਿੰਘ ਜੀ ਭੂਰੀ ਵਾਲੇ ਕਰਨਗੇ।
Advertisement