ਖੇਤਰੀ ਪ੍ਰਤੀਨਿਧ
ਪਾਟਿਆਲਾ, 29 ਜਨਵਰੀ
ਜਨਵਰੀ ਕਿਸਾਨ ਸੰਘਰਸ਼ ਮੋਰਚੇ ’ਚੋਂ ਨਿਕਲ ਕੇ ਨਵੇਂ ਬਣੇ ਸੰਯੁਕਤ ਸਮਾਜ ਮੋਰਚੇ ਨੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਸਰਪੰਚ ਅਵਤਾਰ ਸਿੰਘ ਹਰਪਾਲਪੁਰ ਨੂੰ ਟਿਕਟ ਦੇ ਕੇ ਆਪਣਾ ਉਮੀਦਵਾਰ ਬਣਾਇਆ ਹੈ। ਯਾਦ ਰਹੇ ਕਿ ਪਹਿਲਾਂ ਸੰਯੁਕਤ ਸਮਾਜ ਮੋਰਚੇ ਨੇ ਰਾਜਪੁਰਾ ਤੋਂ ਅਕਾਲੀ ਦਲ ਦੇ ਆਗੂ ਰਹੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਟਿਕਟ ਦਿੱਤੀ ਸੀ ਪਰ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਤੋਂ ਟਿਕਟ ਵਾਪਸ ਲੈ ਲਈ ਗਈ ਸੀ।ਇਸ ਉਪਰੰਤ ਅੱਜ ਕੀਤੇ ਗਏ ਨਵੇਂ ਐਲਾਨ ਮੁਤਾਬਕ ਸੰਯੁਕਤ ਸਮਾਜ ਮੋਰਚੇ ਨੇ ਅਵਤਾਰ ਸਿੰਘ ਹਰਪਾਲਪੁਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਹ ਸਰਕਲ ਅਕਾਲੀ ਜਥਾ ਰਾਜਪੁਰਾ ਦੇ ਪ੍ਰਧਾਨ ਰਹੇ ਹਨ।