ਟੌਲ ਪਲਾਜ਼ਾ ਚਾਰ ਘੰਟੇ ਲਈ ਪਰਚੀ ਮੁਕਤ
ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਵੱਲੋਂ ਪੰਜਾਬ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ...
ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਵੱਲੋਂ ਪੰਜਾਬ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਕਾਲਾਝਾੜ ਟੌਲ ਪਲਾਜ਼ੇ ਨੂੰ ਚਾਰ ਘੰਟੇ ਲਈ ਪਰਚੀ ਮੁਕਤ ਕੀਤਾ ਗਿਆ। ਇਸ ਮੌਕੇ ਬੀਕੇਯੂ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਕਨਵੀਨਰ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ, ਬੀਕੇਯੂ ਅਜਾਦ ਦੇ ਆਗੂ ਗੁਰਦੇਵ ਸਿੰਘ ਗੱਜੁਮਾਜਰਾ ਅਤੇ ਜ਼ਿਲ੍ਹਾ ਪਟਿਆਲਾ ਦੇ ਆਗੂ ਪਰਵਿੰਦਰ ਲਾਲਪੁਰਾ ਨੇ ਕਿਹਾ ਕਿ ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਫੌਜੀ 517 ਦਿਨਾਂ ਤੋਂ ਸਮਾਣਾ ਵਿਖੇ 400 ਫੁੱਟ ਉੱਚੇ ਟਾਵਰ ’ਤੇ ਬੈਠੇ ਹੋਏ ਹਨ । ਉਨ੍ਹਾਂ ਕਿਹਾ ਕਿ ਸਾਢੇ ਸੱਤ ਮਹੀਨੇ ਬੀਤਣ ਦੇ ਬਾਅਦ ਵੀ ਅਜੇ ਤੱਕ ਸਰਕਾਰ ਵੱਲੋਂ ਬੇਅਦਬੀ ਰੋਕੂ ਕਾਨੂੰਨ ਨਹੀਂ ਬਣਾਇਆ ਗਿਆ। ਇਸ ਧੱਕੇਸ਼ਾਹੀ ਖ਼ਿਲਾਫ਼ ਪਿਛਲੇ ਦਿਨੀਂ ਸਮਾਣਾ ਧਰਨੇ ਵਿੱਚ ਜਾ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਰੋਸ ਵਜੋਂ ਹੀ ਪੰਜਾਬ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ।

