ਭਲਕੇ ਹੋਣ ਵਾਲੀ ਕਾਨਫਰੰਸ ਇਤਿਹਾਸਕ ਹੋਵੇਗੀ: ਢੀਂਡਸਾ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ 3 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋ ਰਹੀ ਕਾਨਫਰੰਸ ਇਤਿਹਾਸਕ ਹੋਵੇਗੀ ਅਤੇ ਪੰਜਾਬ ਦੇ ਭਲੇ ਲਈ ਨਵੀਂ ਦਿਸ਼ਾ ਦੇਣ ਵਿਚ ਅਹਿਮ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ...
Advertisement
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ 3 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋ ਰਹੀ ਕਾਨਫਰੰਸ ਇਤਿਹਾਸਕ ਹੋਵੇਗੀ ਅਤੇ ਪੰਜਾਬ ਦੇ ਭਲੇ ਲਈ ਨਵੀਂ ਦਿਸ਼ਾ ਦੇਣ ਵਿਚ ਅਹਿਮ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ। ਇਸ ਸਬੰਧੀ ਵੱਖ ਵੱਖ ਜ਼ਿਲ੍ਹਿਆਂ ਨਾਲ ਸਬੰਧਤ ਆਗੂਆਂ ਅਤੇ ਸਰਗਰਮ ਵਰਕਰਾਂ ਦੀਆਂ ਬਾਕਾਇਦਾ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਕਾਨਫਰੰਸ ਢੁੱਡੀਕੇ ਲੰਗਰ ਨੇੜੇ ਅਨੰਦ ਪੈਲੇਸ ਅਨੰਦਪੁਰ ਸਾਹਿਬ ਵਿੱਚ ਹੋ ਰਹੀ। ਉਨ੍ਹਾਂ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ।
Advertisement
Advertisement
×

