DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਾਵਰ ਮਾਮਲਾ: ਕਮੇਟੀ ਵੱਲੋਂ ਮੌਕੇ ਦਾ ਜਾਇਜ਼ਾ

ਕਿਸਾਨਾਂ ਅਤੇ ਅਧਿਕਾਰੀਆਂ ਦੇ ਵਿਚਾਰ ਸੁਣੇ; ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ

  • fb
  • twitter
  • whatsapp
  • whatsapp
featured-img featured-img
ਕਮੇਟੀ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਮੌਕੇ ਕਿਸਾਨ ਅਤੇ ਪ੍ਰਸ਼ਾਸਨਿਕ ਅਧਿਕਾਰੀ।
Advertisement

ਕਿਸਾਨਾਂ ਦੀ ਜ਼ਮੀਨ ਵਿੱਚ ਟਾਵਰ ਲਾਉਣ ਦੇ ਚੱਲ ਰਹੇ ਧਮੋਲੀ ਮਾਮਲੇ ਸਬੰਧੀ ਅੱਜ ਐੱਸ ਡੀ ਐੱਮ ਰਾਜਪੁਰਾ ਦੇ ਆਦੇਸ਼ਾਂ ’ਤੇ ਕਮੇਟੀ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਨਾਇਬ ਤਹਿਸੀਲਦਾਰ ਹਰਿੰਦਰ ਜੀਤ ਸਿੰਘ, ਐਕਸੀਅਨ ਰਾਜਪੁਰਾ ਅਤੇ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਣਜੀਤ ਸਿੰਘ ਆਕੜ ਸਮੇਤ ਹੋਰ ਪ੍ਰਤੀਨਿਧੀ ਹਾਜ਼ਰ ਰਹੇ। ਇਸ ਤੋਂ ਇਲਾਵਾ ਸਾਬਕਾ ਸੈਨਿਕ ਯੂਨੀਅਨ ਦੇ ਚੇਅਰਮੈਨ ਹਰਚੰਦ ਸਿੰਘ ਅਤੇ ਹੋਰ ਮੈਂਬਰਾਂ ਨੇ ਵੀ ਹਿੱਸਾ ਲਿਆ। ਟਾਵਰ ਲਾਉਣ ਦੇ ਮਸਲੇ ’ਤੇ ਸਾਰੇ ਪੱਖਾਂ ਵੱਲੋਂ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੇ ਆਪਣੀਆਂ ਚਿੰਤਾਵਾਂ ਰੱਖਦਿਆਂ ਟਾਵਰ ਲਗਾਉਣ ਦਾ ਵਿਰੋਧ ਦਰਜ ਕਰਵਾਇਆ। ਇੰਡੀਅਨ ਫਾਰਮਰਜ਼ ਵੱਲੋਂ ਗੋਬਿੰਦਰ ਸਿੰਘ ਸਰਵਾਰਾ, ਬਲਦੇਵ ਸਿੰਘ ਪੱਬਰੀ, ਗੁਰਵਿੰਦਰ ਸਿੰਘ ਕੌਲੀ ਬੀੜ ਅਤੇ ਦਲਬੀਰ ਸਿੰਘ ਪੱਬਰੀ ਵੀ ਮੌਜੂਦ ਰਹੇ। ਵਿਚਾਰ-ਵਟਾਂਦਰੇ ਤੋਂ ਬਾਅਦ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਮੌਕੇ ਦੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਹਾਲਾਂਕਿ, ਇਸ ਮਾਮਲੇ ‘ਚ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆ ਸਕਿਆ।

Advertisement

Advertisement
Advertisement
×