ਕਿਸਾਨੀ ਅੰਦੋਲਨ ਦੀ ਜਿੱਤ ਨੂੰ ਸਮਰਪਿਤ ਟਰੈਕਟਰ ਮਾਰਚ

ਕਿਸਾਨੀ ਅੰਦੋਲਨ ਦੀ ਜਿੱਤ ਨੂੰ ਸਮਰਪਿਤ ਟਰੈਕਟਰ ਮਾਰਚ

ਟਰੈਕਟਰ ਮਾਰਚ ਮੌਕੇ ਇਕੱਤਰ ਹੋਏ ਕਿਸਾਨ।

ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਦਸੰਬਰ

ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਅੱਗੇ ਝੁਕਦਿਆਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਦੀ ਕਾਰਵਾਈ ਨੂੰ ਲੈ ਕੇ ਕਿਸਾਨ ਯੂਨੀਅਨ ਸਨੌਰ ਖੇਤਰ ਦੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸ਼ਰਧਾਂਜਲੀ ਵਜੋਂ ਵੀ ਸੀ। ਪਿੰਡ ਬੱਤਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕਿਸਾਨੀ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਨਮਿੱੱਤ ਅਰਦਾਸ ਕੀਤੀ ਗਈ ਤੇ ਅੰਦੋਲਨ ਨੂੰ ਹੋਰ ਵਧੇਰੇ ਬਲ ਬਖਸ਼ਣ ਅਤੇ ਅੰਦੋਲਨ ਦਾ ਹਿੱਸਾ ਬਣੇ ਦੇਸ਼ ਵਾਸੀਆਂ ਦੀ ਤੰਦਰੁਸਤੀ ਲਈ ਵੀ ਅਰਜ਼ੋਈ ਕੀਤੀ ਗਈ। ਪਿੰਡ ਬੱਤਾ ਤੋਂ ਰਵਾਨਾ ਹੋਇਆ ਇਹ ਟਰੈਕਟਰ ਮਾਰਚ ਪਿੰਡ ਬੱਤੀ, ਸਿਰਕਪੜਾ, ਬੋਲੜ, ਭਾਖਰ, ਕਰਨਪੁਰ ਸਮੇਤ ਕਈ ਹੋਰ ਪਿੰਡਾਂ ਵਿੱਚੋਂ ਹੁੰਦਾ ਹੋਇਆ ਬੱਤਾ ਆ ਕੇ ਸੰਪੰਨ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਸਨੌਰ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਠੀਆਂ ਨੇ ਕਿਹਾ ਕਿ ਇਸ ਇਤਿਹਾਸਕ ਜਿੱਤ ਨੂੰ ਚਿਰਾਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਨੌਕਰੀਆਂ ਨਹੀਂ ਦਿੱਤੀਆਂ ਗਈਆਂ, ਉਨ੍ਹਾਂ ਨੂੰ ਜਲਦੀ ਨੌਕਰੀਆਂ ਦਿੱਤੀਆਂ ਜਾਣ। ਇਸ ਮੌਕੇ ਬਲਾਕ ਭੁਨਰਹੇੜੀ ਦੇ ਪ੍ਰਧਾਨ ਗੁਰਚਰਨ ਸਿੰਘ ਪਰੋੜ, ਬਹਾਦਰ ਸਿੰਘ ਸਿਰਕਪੜਾ, ਸੁਖਵਿੰਦਰ ਸਿੰਘ ਭਾਖਰ, ਸੁਖਵਿੰਦਰ ਸਿੰਘ ਨੰਬਰਦਾਰ, ਗੁਰਦਰਸ਼ਨ ਸਿੰਘ ਸਰਪੰਚ ਬੱਤਾ ਤੇ ਗੁਰਬਚਨ ਸਿੰਘ ਬੱਤੀ ਤੋਂ ਇਲਾਵਾ ਕਿਸਾਨ ਹਾਜ਼ਰ ਸਨ। ਟਰੈਕਟਰ ਮਾਰਚ ਦੌਰਾਨ ਅੰਦੋਲਨ ਦੇ ਸ਼ਹੀਦਾਂ ਨਮਿੱਤ ਵੀ ਜੈਕਾਰੇ ਅਤੇ ਨਾਅਰੇ ਲਾਏ ਗਏ। ਇਸ ਦੌਰਾਨ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਸਦੇਵ ਸਿੰਘ ਨੂਗੀ, ਹਰਵਿੰਦਰ ਕਾਲ਼ਵਾ, ਸੁਰਿੰਦਰ ਘੁਮਾਣਾ, ਹਰਜਿੰਦਰ ਢੈਂਠਲ, ਗੁਰਮੀਤ ਦਿੱਤੂਪੁਰ ਅਤੇ ਕਾ.ਹਰੀ ਸਿੰਘ ਢੀਂਡਸਾ ਨੇ ਆਖਿਆ ਕਿ ਪਟਿਆਲਾ ਜ਼ਿਲ੍ਹੇ ’ਚ ਕਈ ਥਾਈਂ ਅਜੇ ਵੀ ਧਰਨੇ ਅਤੇ ਪੱਕੇ ਮੋਰਚੇ ਜਾਰੀ ਹਨ ਤੇ ਇਹ ਉਦੋਂ ਤੱਕ ਜਾਰੀ ਰਹਿਣਗੇ, ਜਦੋਂ ਤੱਕ ਕੇਂਦਰ ਸਰਕਾਰ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨ ਨਹੀਂ ਲੈਂਦੀ।

ਮੋਰਚਿਆਂ ’ਤੇ ਡਟੇ ਰਹਿਣ ਦੀ ਅਪੀਲ

ਪਟਿਆਲਾ: ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਕਿਸਾਨ ਸਾਰੀਆਂ ਮੰਗਾਂ ਦੇ ਹੱਲ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਐਲਾਨ ਤੱਕ ਦਿੱਲੀ ਦੇ ਮੋਰਚਿਆਂ ’ਤੇ ਡਟੇ ਰਹਿਣਗੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ-ਸਰਕਾਰ ਰਹਿੰਦੀਆਂ ਮੰਗਾਂ ਐੱਮਐੱਸਪੀ, ਬਿਜਲੀ ਸੋਧ ਬਿੱਲ, ਸਾਰੇ ਸੂਬਿਆਂ ਵਿੱਚ ਕਿਸਾਨਾਂ ’ਤੇ ਦਰਜ ਕੀਤੇ ਕੇਸ ਅਤੇ ਹੋਰ ਮਾਮਲਿਆਂ ਸਬੰਧੀ ਫੌਰੀ ਹੱਲ ਕਰੇ। ਜਗਮੋਹਨ ਪਟਿਆਲਾ ਨੇ ਦੱਸਿਆ ਕਿ ਤੇਜਾ ਸਿੰਘ ਵਾਸੀ ਪਿੰਡ ਬਾਲੀਆਂ, ਜ਼ਿਲ੍ਹਾ ਸੰਗਰੂਰ ਪਿਛਲੇ ਦਿਨੀਂ ਸਿੰਘੂ ਬਾਰਡਰ ਤੋਂ ਵਾਪਸੀ ਮੌਕੇ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜੋ ਹੁਣ ਪਟਿਆਲਾ ਦੇ ਅਮਰ ਹਸਪਤਾਲ ਵਿੱਚ ਦਾਖ਼ਲ ਹੈ। ਉਹ ਜ਼ਖ਼ਮੀ ਕਿਸਾਨ ਵਰਕਰ ਦੀ ਮਦਦ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਕਿਸਾਨ ਦਾ ਤੁਰੰਤ ਇਲਾਜ ਕਰਵਾਏ, ਕਿਉਂਕਿ ਪਰਿਵਾਰ ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰੱਥ ਹੈ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All