DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਪਾਰਕ ਸਮਝੌਤਾ: ਕਿਸਾਨਾਂ ਨੇ ਮੋਤੀ ਮਹਿਲ ਅੱਗੇ ਰੋਸ ਪ੍ਰਗਟਾਇਆ

ਭਾਰਤ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਭਾਜਪਾ ਆਗੂਆਂ ਵਜੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਦੀ ਨਿੱਜੀ ਰਿਹਾਇਸ਼...

  • fb
  • twitter
  • whatsapp
  • whatsapp
featured-img featured-img
ਮੋਤੀ ਮਹਿਲ ਮੂਹਰੇ ਧਰਨਾ ਦਿੰਦੇ ਹੋਏ ਕਿਸਾਨ।
Advertisement
ਭਾਰਤ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਭਾਜਪਾ ਆਗੂਆਂ ਵਜੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਦੀ ਨਿੱਜੀ ਰਿਹਾਇਸ਼ ਮੋਤੀ ਮਹਿਲ ਸਾਹਮਣੇ ਧਰਨਾ ਦਿੱਤਾ ਜਿਸ ਦੌਰਾਨ ਕੇਂਦਰ ਅਤੇ ਭਾਜਪਾ ਨਾਲ ਸਬੰਧਤ ਆਗੂਆਂ ਨੂੰ ਵੀ ਖੂਬ ਭੰਡਿਆ ਗਿਆ।

ਮੋਤੀ ਮਹਿਲ ਮੂਹਰਲੇ ਇਸ ਧਰਨੇ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਅਤੇ ਸੂਬਾਈ ਆਗੂਆਂ ਰਾਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ ਪਟਿਆਲਾ, ਰਾਮ ਸਿੰਘ ਮਟੋਰੜਾ, ਦਲਜੀਤ ਸਿੰਘ ਅਤੇ ਨਰਿੰਦਰ ਸਿੰਘ ਲੇਹਲਾਂ ਨੇ ਕੀਤੀ। ਰਾਮਿੰਦਰ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਨ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੇਸ ਲਈ ਬੇਹੱਦ ਨੁਕਸਾਨਦਾਇਕ ਹਨ। ਇਸ ਮੌਕੇ ਕਿਸਾਨਾਂ ਵੱਲੋਂ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਖੁੱਲ੍ਹਾ ਖ਼ਤ ਲਿਖ ਕੇ ਅਪੀਲ ਕੀਤੀ ਗਈ ਕਿ ਉਹ ਮੋਦੀ ਸਰਕਾਰ ਨੂੰ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤੇ ਤੇ ਹਸਤਾਖਰ ਨਾ ਕਰਨ ਦੇ ਨਿਰਦੇਸ਼ ਦੇਣ।

Advertisement

ਡਾ. ਦਰਸ਼ਨਪਾਲ ਅਤੇ ਬੁਲਾਰਿਆਂ ਦਾ ਕਹਿਣਾ ਸੀ ਕਿ ਅਮਰੀਕਾ ਦੀ ਵੱਡ ਅਕਾਰੀ ਕਾਰਪੋਰੇਟ ਖੇਤੀ ਦੇ ਸਾਹਮਣੇ ਦੇਸ਼ ਦੀ ਛੋਟੀ ਅਤੇ ਦਰਮਿਆਨੀ ਕਿਸਾਨੀ ਟਿੱਕ ਨਹੀਂ ਪਾਵੇਗੀ। ਉਨ੍ਹਾਂ ਇਸ ਸਮਝੌਤੇ ਨੂੰ ਲੈ ਕੇ ਅਮਰੀਕਾ ਨਾਲ ਹੋਈ ਗੱਲਬਾਤ ਅਤੇ ਮੀਟਿੰਗਾਂ ਦੇ ਵੇਰਵੇ ਜਨਤਕ ਕਰਨ ਦੀ ਮੰਗ ਵੀ ਕੀਤੀ।

Advertisement

ਇਸੇ ਦੌਰਾਨ ਦਿੱਲੀ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ’ਤੇ ਹੋਏ ਪੁਲੀਸ ਜਬਰ ਅਤੇ ਦਿੱਲੀ ਜਾਂਦੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਬਾਰਡਰ ’ਤੇ ਰੋਕਣ ਦੀ ਕਾਰਵਾਈ ਖ਼ਿਲਾਫ਼ ਨਿਖੇਧੀ ਮਤੇ ਪਾਸ ਕੀਤੇ ਗਏ।

ਪੰਜਾਬ ਸਰਕਾਰ ਵੱਲੋਂ ਮਗਨਰੇਗਾ ਕਾਮਿਆਂ ’ਤੇ ਜਬਰ ਕਰਨ ਵਿਰੁੱਧ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਰਐਸਐਸ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈਣ ਵਿਰੁੱਧ ਵੀ ਆਵਾਜ਼ ਬੁਲੰਦ ਕੀਤੀ ਗਈ।

Advertisement
×