ਸੁਨਾਮ ਊਧਮ ਸਿੰਘ ਵਾਲਾ: ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਨਜ਼ ਮਹਿਲਾਂ ਚੌਕ ਵਿੱਚ ਮੈਨੇਜਮੈਂਟ ਵਿਭਾਗ ਵੱਲੋਂ ਪ੍ਰਿੰਸੀਪਲ ਕੁਲਵੰਤ ਕੌਰ ਦੀ ਨਿਗਰਾਨੀ ਹੇਠ ਵਪਾਰ ਮੇਲਾ ਲਗਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾ ਕੇ ਖਾਣ-ਪੀਣ ਦੀਆ ਵਸਤਾਂ ਵੇਚੀਆ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਰਾਓਵਿੰਦਰ ਸਿੰਘ ਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਪਹੁੰਚੇ। ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਦੇ ਅਜਿਹੇ ਨਿਵੇਕਲੇ ਮੇਲੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸੰਸਥਾ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਪਹੁੰਚੇ ਅਤੇ ਮੇਲੇ ਦਾ ਆਨੰਦ ਮਾਣਿਆ। -ਨਿੱਜੀ ਪੱਤਰ ਪ੍ਰੇਰਕ