DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਵਾਇਤੀ ਪਾਰਟੀ ਨੇ ਲੋਕਾਂ ਨੂੰ ਵੋਟਾਂ ਲਈ ਵਰਤਿਆ: ਨੀਨਾ ਮਿੱਤਲ

ਪਿੰਡ ਕਾਲੋਮਾਜਰਾ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਲ
  • fb
  • twitter
  • whatsapp
  • whatsapp

ਦਰਸ਼ਨ ਸਿੰਘ ਮਿੱਠਾਰਾਜਪੁਰਾ, 14 ਜੁਲਾਈ

ਪਿੰਡ ਕਾਲੋਮਾਜਰਾ ਦੀ ਪੰਚਾਇਤ ਅੱਜ ਹਲਕਾ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ‘ਆਪ’ ’ਚ ਸ਼ਾਮਲ ਹੋਏ ਕਾਂਗਰਸੀ ਸਰਪੰਚ ਸੁਰਿੰਦਰ ਸਿੰਘ, ਕਾਂਗਰਸੀ ਪੰਚ ਰਣਧੀਰ ਸਿੰਘ, ਸਾਬਕਾ ਕਾਂਗਰਸੀ ਪੰਚ ਅਸ਼ੋਕ ਕੁਮਾਰ, ਕਾਂਗਰਸੀ ਪੰਚ ਜੈਵੰਤੀ, ਭਾਜਪਾ ਪੰਚ ਪਰਮਜੀਤ ਸਿੰਘ, ਕਾਂਗਰਸੀ ਆਗੂ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਸਮੇਤ ਕਈ ਹੋਰ ਆਗੂਆਂ ਨੂੰ ਵਿਧਾਇਕਾ ਨੀਨਾ ਮਿੱਤਲ ਨੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਸੂਬੇ ਦੇ ਹਿੱਤਾਂ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੇ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਦੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾ ਕੇ ਲੋਕਾਂ ਵਿੱਚ ਆਪਣਾ ਵਿਸ਼ਵਾਸ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬੀਆਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤ ਕੇ ਛੱਡ ਦਿੱਤਾ ਸੀ ਪਰ ਮਾਨ ਸਰਕਾਰ ਨੇ ਘਰੇਲੂ ਬਿਜਲੀ ਦੇ 600 ਯੂਨਿਟ ਮੁਫ਼ਤ, ਦਸ ਲੱਖ ਤੱਕ ਮੁਫ਼ਤ ਇਲਾਜ, ਨਹਿਰੀ ਪਾਣੀ ਅਤੇ ਟਿਊਬਵੈੱਲਾਂ ਲਈ ਲਗਾਤਾਰ ਪਾਵਰ ਸਪਲਾਈ ਜਿਹੀਆਂ ਸਹੂਲਤਾਂ ਦੇ ਕੇ ਲੋਕ ਹਿਤੈਸ਼ੀ ਹੋਣ ਦਾ ਪ੍ਰਮਾਣ ਦਿੱਤਾ ਹੈ। ਇਸ ਮੌਕੇ ‘ਆਪ’ ’ਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਲੋਕ ਹਿੱਤ ਨੀਤੀਆਂ ਅਤੇ ਹਲਕਾ ਰਾਜਪੁਰਾ ਵਿੱਚ ਵਿਧਾਇਕਾ ਨੀਨਾ ਮਿੱਤਲ ਦੇ ਅਧੀਨ ਹੋ ਰਹੇ ਤੇਜ਼ੀ ਨਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਸਿੰਘ ਲਵਲੀ, ਨਿਰਵੈਰ ਸਿੰਘ ਤੇ ਬਲਕਾਰ ਸਿੰਘ ਆਦਿ ਹਾਜ਼ਰ ਸਨ।