ਬੁਲੇਟ ਦੇ ਪਟਾਕਿਆਂ ਖ਼ਿਲਾਫ਼ ਪੁਲੀਸ ਸਖ਼ਤ
ਧੂਰੀ: ਟਰੈਫਿਕ ਪੁਲੀਸ ਵੱਲੋਂ ਟਰੈਫਿਕ ਕਮ ਪੀਸੀਆਰ ਇੰਚਾਰਜ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਵਾਹਨਾਂ ਦੇ ਕਾਗਜ਼ਾਤ ਚੈੱਕ ਕੀਤੇ ਜਾ ਰਹੇ ਹਨ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਦੇ ਹੋਏ ਪਟਾਕੇ ਮਾਰਨ ਵਾਲੇ ਮੋਟਰਸਾਈਕਲਾਂ ’ਤੇ ਅਣਅਧਿਕਾਰਤ ਤੌਰ ’ਤੇ ਲਗਾਏ ਗਏ ਸਾਈਲੈਂਸਰਾਂ ਨੂੰ ਉਤਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਉੱਪਰ ਬਗੈਰ ਨੰਬਰ ਪਲੇਟ ਲਗਾਏ ਘੁੰਮਣ ਵਾਲਿਆਂ ਖ਼ਿਲਾਫ਼ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। -ਖੇਤਰੀ ਪ੍ਰਤੀਨਿਧ