ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਸ਼ੂ ਪਾਲਣ ਬਾਰੇ ਸਿਖਲਾਈ ਕੋਰਸ ਕਰਵਾਇਆ

ਪਟਿਆਲਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿੱਚ ਡੇਅਰੀ ਪਾਲਣ ਸਬੰਧੀ 10 ਰੋਜ਼ਾ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ। ਇਹ ਸਿਖਲਾਈ ਪ੍ਰੋਗਰਾਮ ਸਹਾਇਕ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਹਰਦੀਪ ਸਿੰਘ ਸਭਿਖੀ ਦੀ ਅਗਵਾਈ ਹੇਠ ਕਰਵਾਇਆ...
ਕਿੱਤਾ ਮੁਖੀ ਕੋਰਸ ਵਿੱਚ ਹਿੱਸਾ ਲੈਣ ਵਾਲੇ ਕਿਸਾਨ। -ਫੋਟੋ: ਅਕੀਦਾ
Advertisement
ਪਟਿਆਲਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿੱਚ ਡੇਅਰੀ ਪਾਲਣ ਸਬੰਧੀ 10 ਰੋਜ਼ਾ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ। ਇਹ ਸਿਖਲਾਈ ਪ੍ਰੋਗਰਾਮ ਸਹਾਇਕ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਹਰਦੀਪ ਸਿੰਘ ਸਭਿਖੀ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ’ਚ ਜ਼ਿਲ੍ਹੇ ਭਰ ਦੇ 40 ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਦੌਰਾਨ ਕੋਰਸ ਕੋਆਰਡੀਨੇਟਰ ਡਾ. ਜੀਪੀਐੱਸ ਸੇਠੀ ਨੇ ਪਸ਼ੂਆਂ ਦੀਆਂ ਨਸਲਾਂ, ਪ੍ਰਜਨਨ ਪ੍ਰਬੰਧਨ, ਪਸ਼ੂਆਂ ਲਈ ਵਾੜੇ ਅਤੇ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਸੰਭਾਵਿਤ ਇਲਾਜਾਂ ਬਾਰੇ ਜਾਗਰੂਕ ਕੀਤਾ। ਸਿਖਲਾਈ ’ਚ ਵੈਟਰਨਰੀ ਅਫ਼ਸਰ ਡਾ. ਜੀਵਨ ਗੁਪਤਾ ਨੇ ਵੱਖ-ਵੱਖ ਪੜਾਵਾਂ ਵਿੱਚ ਡੇਅਰੀ ਪਸ਼ੂਆਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਡਾ. ਸਭਿਖੀ ਨੇ ਸਾਰੇ ਸਿੱਖਿਆਰਥੀਆਂ ਨੂੰ ਕੋਰਸ ਮੁਕੰਮਲ ਹੋਣ ਲਈ ਵਧਾਈ ਦਿੱਤੀ।

Advertisement
Advertisement