ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਸਿਖਲਾਈ ਕੋਰਸ 25 ਤੋਂ
ਪੱਤਰ ਪ੍ਰੇਰਕ ਪਟਿਆਲਾ, 11 ਜੂਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿੱਚ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿੱਚ ਭਰਤੀ ਹੋਣ ਲਈ ਪੰਜਾਬ ਦੇ ਬੱਚਿਆਂ ਲਈ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੋਰਸ 25 ਜੂਨ...
Advertisement
ਪੱਤਰ ਪ੍ਰੇਰਕ
ਪਟਿਆਲਾ, 11 ਜੂਨ
Advertisement
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿੱਚ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿੱਚ ਭਰਤੀ ਹੋਣ ਲਈ ਪੰਜਾਬ ਦੇ ਬੱਚਿਆਂ ਲਈ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੋਰਸ 25 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿੱਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲੀਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ ਜਿਸ ਦੌਰਾਨ ਵਿਦਿਆਰਥੀਆਂ ਨੂੰ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
Advertisement