’ਵਰਸਿਟੀ ’ਚ ਸਿਖਲਾਈ ਵਰਕਸ਼ਾਪ ਸ਼ੁਰੂ
ਪੰਜਾਬੀ ਯੂਨੀਵਰਸਿਟੀ ਦੇ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ ਵੱਲੋਂ ਕੇਂਦਰ ਦੇ ਡਾਇਰੈਕਟਰ ਪ੍ਰੋ. ਅਜੀਤਾ ਦੀ ਦੇਖ ਰੇਖ ਹੇਠ ਦੋ-ਰੋਜ਼ਾ ਵਰਕਸ਼ਾਪ ਸ਼ੁਰੂ ਕਰਵਾਈ ਗਈ। ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਖ਼ਤ ਮਿਹਨਤ ਅਤੇ...
ਪੰਜਾਬੀ ਯੂਨੀਵਰਸਿਟੀ ਦੇ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ ਵੱਲੋਂ ਕੇਂਦਰ ਦੇ ਡਾਇਰੈਕਟਰ ਪ੍ਰੋ. ਅਜੀਤਾ ਦੀ ਦੇਖ ਰੇਖ ਹੇਠ
ਦੋ-ਰੋਜ਼ਾ ਵਰਕਸ਼ਾਪ ਸ਼ੁਰੂ ਕਰਵਾਈ ਗਈ। ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਵਰਗੇ ਗੁਣ ਵਿਅਕਤੀ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਨਿਸਚਾ ਹੋਵੇ ਤਾਂ ਯੂਨੀਅਨ, ਸਿਵਲ ਅਤੇ ਚੋਟੀ ਦੀਆਂ ਹੋਰ ਪ੍ਰਤਿਯੋਗੀ-ਪ੍ਰੀਖਿਆਵਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰ ਕੇ ਆਪਣੀ ਮੰਜ਼ਿਲ ਉੱਤੇ ਪੁੱਜਿਆ ਜਾ ਸਕਦਾ ਹੈ। ਉਨ੍ਹਾਂ ਸੈਂਟਰ ਨੂੰ ਇਸ ਅਹਿਮ ਵਰਕਸ਼ਾਪ ਕਰਵਾਉਣ ਲਈ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸੈਂਟਰ ਦੀਆਂ ਪ੍ਰਤਿਯੋਗੀ-ਪ੍ਰੀਖਿਆਵਾਂ ਦੀ ਸਿਖਲਾਈ ਹਾਸਲ ਕਰਨ ਲਈ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉੱਚ-ਅਹੁਦਿਆਂ ਦੀ ਪ੍ਰਾਪਤੀ ਕੀਤੀ ਜਾ ਸਕੇ।
ਕੇਂਦਰ ਦੇ ਡਾਇਰੈਕਟਰ ਪ੍ਰੋਫੈਸਰ ਅਜੀਤਾ ਨੇ ਕੇਂਦਰ ਦੇ ਇਤਿਹਾਸ, ਭਿੰਨ-ਭਿੰਨ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਕੋਰਸਾਂ ਅਤੇ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿਖੇ ਉੱਚ ਕੋਟੀ ਦੀਆਂ ਪ੍ਰੀਖਿਆਵਾਂ ਦੀ ਟ੍ਰੇਨਿੰਗ ਹਾਸਲ ਕਰ ਕੇ ਅਨੇਕ ਵਿਦਿਆਰਥੀ ਉੱਚੇ ਅਹੁੱਦੇ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮਾਹਿਰ ਵਿਦਵਾਨਾਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ਼ ਹੋਰ ਵਿਕਾਸਮਈ ਯੋਜਨਾਵਾਂ ਆਰੰਭ ਕੀਤੀਆਂ ਜਾ ਰਹੀਆਂ ਹਨ। ਵਰਕਸ਼ਾਪ ਦੇ ਵਿਸ਼ੇਸ਼ ਮਹਿਮਾਨ ਮੁਹਾਲੀ ਪੁਲੀਸ ਦੇ ਸੁਪਰਡੰਟ ਮੋਹਿਤ ਅਗਰਵਾਲ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਉਦਘਾਟਨੀ ਸੈਸ਼ਨ ਦਾ ਮੰਚ ਸੰਚਾਲਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕੀਤਾ।

