ਪੱਤਰ ਪ੍ਰੇਰਕ
ਘਨੌਰ, 1 ਨਵੰਬਰ
ਥਾਣਾ ਸ਼ੰਭੂ ਦੀ ਪੁਲੀਸ ਨੇ ਟਰਾਲਾ ਚਾਲਕ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਥਾਣਾ ਸ਼ੰਭੂ ਦੇ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਸਮੇਤ ਪੁਲੀਸ ਪਾਰਟੀ ਰਾਜਪੁਰਾ-ਅੰਬਾਲਾ ਜੀਟੀ ਰੋਡ ’ਤੇ ਥਾਣਾ ਸ਼ੰਭੂ ਸਾਹਮਣੇ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਟਰਾਲੇ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਟਰਾਲਾ ਚਾਲਕ ਰਣਵੀਰ ਸ਼ਰਮਾ ਵਾਸੀ ਪਿੰਡ ਅਗੋਲ ਥਾਣਾ ਨਾਭਾ ਕੋਲੋਂ ਅੱਧਾ ਕਿੱਲੋ (500 ਗ੍ਰਾਮ) ਅਫ਼ੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਸਬੰਧੀ ਬਣਦੀ ਹੋਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।