ਦਸ ਥਾਣਾ ਅਤੇ ਚੌਕੀ ਇੰਚਾਰਜਾਂ ਦੇ ਤਬਾਦਲੇ ਅਤੇ ਤਾਇਨਾਤੀਆਂ

ਦਸ ਥਾਣਾ ਅਤੇ ਚੌਕੀ ਇੰਚਾਰਜਾਂ ਦੇ ਤਬਾਦਲੇ ਅਤੇ ਤਾਇਨਾਤੀਆਂ

ਖੇਤਰੀ ਪ੍ਰਤੀਨਿਧ

ਪਟਿਆਲਾ, 25 ਜੁਲਾਈ

ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਕੁਮਾਰ ਗਰਗ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਐਤਵਾਰ ਦੇਰ ਸ਼ਾਮੀ ਪਟਿਆਲਾ ਜ਼ਿਲ੍ਹੇ ਦੇ ਦਸ ਥਾਣਿਆਂ ਅਤੇ ਚੌਕੀਆਂ ਦੇ ਮੁਖੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਥਾਣਾ ਸਨੌਰ ਦੇ ਐਸਐਚਓ ਗੁਰਨਾਮ ਸਿੰਘ ਘੁੰਮਣ ਦੇ ਖੁਦ ਹੀ ਬਦਲੀ ਕਰਵਾ ਕੇ ਮਲੇਰਕੋਟਲਾ ਜ਼ਿਲ੍ਹੇ ’ਚ ਚਲੇ ਜਾਣ ਉਪਰੰਤ ਉਨ੍ਹਾਂ ਦੀ ਥਾਂ ਜਸਪ੍ਰੀਤ ਸਿੰਘ ਨੂੰ ਥਾਣਾ ਸਨੌਰ ਦਾ ਐੱਸਐਚਓ ਲਾਇਆ ਗਿਆ ਹੈ। ਕਈ ਮਹੀਨਿਆਂ ਤੋਂ ਬਲਬੇੜਾ ਚੌਕੀ ਦੇ ਇੰਚਾਰਜ ਚੱਲੇ ਆ ਰਹੇ ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਨੂੰ ਪੁਲੀਸ ਚੌਕੀ ਭੁਨਰਹੇੜੀ ਦਾ ਇੰਚਾਰਜ ਲਾਇਆ ਗਿਆ ਹੈ। ਉਨ੍ਹਾਂ ਦੀ ਥਾਂ ਥਾਣੇਦਾਰ ਗੁਰਪ੍ਰੀਤ ਕੌਰ ਹੁਣ ਚੌਕੀ ਇੰਚਾਰਜ ਬਲਬੇੜਾ ਦੇ ਇੰਚਾਰਜ ਹੋਣਗੇ। ਜਦ ਕਿ ਫੱਗਣਮਾਜਰਾ ਦੇ ਇੰਚਾਰਜ ਗੁਰਵਿੰਦਰ ਸਿੰਘ ਨੂੰ ਬਦਲ ਕੇ ਪੁਲੀਸ ਚੌਕੀ ਬਸੰਤਪੁਰਾ ਦਾ ਇੰਚਾਰਜ ਤਾਇਨਾਤ ਕੀਤਾ ਗਿਆ ਹੈ।

ਬਸੰਤਪੁਰਾ ਪੁਲੀਸ ਚੌਕੀ ਦੇ ਇੰਚਾਰਜ ਰਹੇ ਥਾਣੇਦਾਰ ਹਰਸ਼ਵੀਰ ਸਿੰਘ ਪੁਲੀਸ ਲਾਈਨ ਪਟਿਆਲਾ ਵਿਖੇ ਲਾਇਆ ਗਿਆ ਹੈ।

ਸਹਾਇਕ ਥਾਣੇਦਾਰ ਅਮਰਜੀਤ ਸਿੰਘ ਹੁਣ ਟਰੈਫਿਕ ਰਾਜਪੁਰਾ ਦਾ ਇੰਚਾਰਜ ਲਾਇਆ ਗਿਆ ਹੈ, ਜੋ ਬਨੂੜ ਵਿਖੇ ਟ੍ਰੈਫਿਕ ਇੰਚਾਰਜ ਸਨ। ਜਦਕਿ ਉਨ੍ਹਾਂ ਦੀ ਥਾਂ ਟਰੈਫਿਕ ਬਨੂੜ ਦੇ ਇੰਚਾਰਜ ਹੁਣ ਸਹਾਇਕ ਥਾਣੇਦਾਰ ਮਨਜੀਤ ਸਿੰਘ ਹੋਣਗੇ, ਜੋ ਪਹਿਲਾਂ ਪੁਲੀਸ ਲਾਈਨ ਵਿਖੇ ਸਨ। ਟਰੈਫਿਕ ਇੰਚਾਰਜ ਰਾਜਪੁਰਾ ਤੋਂ ਬਦਲੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੂੰ ਸਿਟੀ ਟਰੈਫਿਕ ਪਟਿਆਲਾ ਵਿਖੇ ਲਾਇਆ ਗਿਆ ਹੈ। ਥਾਣਾ ਭਾਦਸੋਂ ਵਿਖੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੂੰ ਸੈਂਟਰਲ ਜੇਲ੍ਹ ਪਟਿਆਲਾ ਦੀ ਪੁਲੀਸ ਚੌਕੀ ਦਾ ਇੰਚਾਰਜ ਤਾਇਨਾਤ ਕੀਤਾ ਹੈ। ਭੁਨਰਹੇੜੀ ਪੁਲੀਸ ਚੌਕੀ ਦੇ ਇੰਚਾਰਜ ਰਹੇ ਸਹਾਇਕ ਥਾਣੇਦਾਰ ਚਮਨ ਲਾਲ ਨੂੰ ਥਾਣਾ ਸਨੌਰ ਵਿਖੇ ਤਫਤੀਸ਼ੀ ਅਧਿਕਾਰੀ ਵਜੋਂ ਤਾਇਨਾਤ ਕੀਤਾ ਗਿਆ। ਸੰਪਰਕ ਕਰਨ ’ਤੇ ਇਨ੍ਹਾਂ ਤਬਾਦਲਿਆਂ ਦੀ ਪੁਸ਼ਟੀ ਕਰਦਿਆਂ, ਐੱਸਐੱਸਪੀ ਡਾ. ਸੰਦੀਪ ਕੁਮਾਰ ਗਰਗ ਨੇ ਜਲਦੀ ਹੀ ਕੁਝ ਹੋਰ ਥਾਣਿਆਂ ਅਤੇ ਚੌਕੀਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਜਾਣ ਦੇ ਸੰਕੇਤ ਵੀ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All