ਰਾਜਪੁਰਾ: ਰਾਜਪੁਰਾ ਤੋਂ ਚਾਰ ਦਹਾਕੇ ਤੋਂ ਵੱਧ ਸਮੇਂ ਤੋਂ ‘ਪੰਜਾਬੀ ਟ੍ਰਿਬਿਊਨ’ ਅਖ਼ਬਾਰ ਦੇ ਏਜੰਟ ਅਤੇ ਨਿਊਜ਼ ਪੇਪਰ ਏਜੰਸੀ ਪੂਰਨ ਸਿੰਘ ਐਡ ਸੰਨਜ਼ ਦੇ ਮਾਲਕ ਬਲਵੀਰ ਸਿੰਘ ਜੋਲੀ (76) ਦਾ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਵਿਧਾਇਕਾ ਨੀਨਾ ਮਿੱਤਲ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਕੌਂਸਲ ਪ੍ਰਧਾਨ ਨਰਿੰਦਰ ਸਾਸ਼ਤਰੀ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੌਲੀ ਨਮਿਤ ਸ੍ਰੀ ਅਖੰਡ ਪਾਠ ਦਾ ਭੋਗ ਵੀਰਵਾਰ ਨੂੰ ਦੁਪਹਿਰ ਵੇਲੇ ਗੁਰਦੁਆਰਾ ਜਪੁ ਸਾਹਿਬ ਗੋਬਿੰਦ ਕਲੋਨੀ ਰਾਜਪੁਰਾ ਵਿੱਚ ਪਾਇਆ ਜਾਵੇਗਾ। -ਪੱਤਰ ਪ੍ਰੇਰਕ