ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 19 ਸਤੰਬਰ
ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਅਤੇ ਨਾਰਦਰਨ ਰੇਲਵੇ ਮੈਨਸ ਯੂਨੀਅਨ ਦੇ ਸੱਦੇ ’ਤੇ ਨਾਰਦਰਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬਰਾਂਚ ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ’ਤੇ 19 ਸਤੰਬਰ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆਂ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਨਾਰਦਰਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬਰਾਂਚ ਦੇ ਪ੍ਰਧਾਨ ਜਸਮੇਰ ਸਿੰਘ ਅਤੇ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤੀ ।ਇਸ ਮੌਕੇ ਸਮੂਹ ਕਰਮਚਾਰੀਆਂ ਵੱਲੋਂ 2 ਮਿੰਟ ਦਾ ਮੌਨ ਧਾਰਨ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਰਹਿੰਦ ਬਰਾਂਚ ਦੇ ਬ੍ਰਾਂਚ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ 19 ਸਤੰਬਰ ਨੂੰ ਨਾਰਦਨ ਰੇਲਵੇ ਮੈਨਸ ਯੂਨੀਅਨ ਅਤੇ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਦੇ ਸੰਗਠਨ ਦੇ ਬਹਾਦਰ ਸਾਥੀਆ ਨੂੰ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਰੇਲਵੇ ਕਰਮਚਾਰੀਆਂ ਦੀਆਂ ਅਨੇਕਾਂ ਸਮੱਸਿਆਵਾਂ ਹਨ ਜਿਨ੍ਹਾਂ ਲਈ ਉਹ ਸਮੇਂ ਸਮੇਂ ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਕ ਦਿਨ ਦਾ ਭੁੱਖ ਹੜਤਾਲ ਵੀ ਕਰਨ ਜਾ ਰਹੀ ਹੈ। ਜੇ ਫਿਰ ਵੀ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ,ਰਿਸ਼ੀਪਾਲ, ਮਹੇਂਦਰ ਪਾਸਵਾਨ , ਸੁਮਿੱਤ ਕੁਮਾਰ, ਕ੍ਰਿਸ਼ਨ ਕੁਮਾਰ, ਦੀਪਕ ਕੁਮਾਰ, ਮਨਜੀਤ ਸਿੰਘ ਸੈਣੀ, ਤਾਰਾ ਨੰਦ ਝਾਅ, ਸਰੇਸ਼ ਕੁਮਾਰ, ਰਾਮ ਪ੍ਰਸਦ. ਰਾਜਵਿੰਦਰ ਸਿੰਘ, ਚੰਦਰ ਮੋਹਨ, ਉਪਿੰਦਰ ਕੁਮਾਰ ਹਾਜ਼ਰ ਸਨ।