ਵਿਧਾਇਕ ਤੇ ਡੀਸੀ ਵੱਲੋਂ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ : The Tribune India

ਵਿਧਾਇਕ ਤੇ ਡੀਸੀ ਵੱਲੋਂ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਵਿਧਾਇਕ ਤੇ ਡੀਸੀ ਵੱਲੋਂ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸੈਨਿਕਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਤੇ ਡੀਸੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ

ਪਟਿਆਲਾ, 7 ਦਸੰਬਰ

ਦੇਸ਼ ਦੀ ਸੁਰੱਖਿਆ ਕਰ ਰਹੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਫ਼ੌਜੀ ਸ਼ਹੀਦਾਂ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ‘ਹਥਿਆਰਬੰਦ ਸੈਨਾਵਾਂ ਝੰਡਾ ਦਿਵਸ’ ਮਨਾਇਆ ਗਿਆ। ਇਸ ਮੌਕੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵਸਨੀਕ 8 ਸਾਬਕਾ ਸੈਨਿਕਾਂ ਅਤੇ ਸੈਨਿਕ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਸਨਮਾਨਤ ਕੀਤਾ। ਝੰਡਾ ਦਿਵਸ ਮੌਕੇ ਮਣਕੂ ਐਗਰੋਟੈਕ ਸਮਾਣਾ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦਸ ਲੱਖ, ਜਯੋਤੀ ਥ੍ਰੈਡਜ਼ ਸਮਾਣਾ ਦੇ ਡਾਇਰੈਕਟਰ ਮਦਨ ਲਾਲ ਸਿੰਗਲਾ ਨੇ ਪੰਜ ਲੱਖ, ਜੀ.ਸੀ. ਥ੍ਰੈਡਜ਼ ਸਮਾਣਾ ਦੇ ਡਾਇਰੈਕਟਰ ਰਾਮੇਸ਼ ਗਰਗ ਨੇ ਦੋ ਲੱਖ ਅਤੇ ਸੀ.ਏ. ਰਾਜੇਸ਼ ਗੁਪਤਾ ਅਤੇ ਚਾਰਡਟ ਅਕਾਊਂਟੈਂਟਸ ਸਮਾਣਾ ਨੇ ਵੀ ਵਿੱਤੀ ਯੋਗਦਾਨ ਪਾਇਆ। ਜਦਕਿ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਵੀ ਝੰਡਾ ਦਿਵਸ ਲਈ ਯੂ.ਪੀ.ਆਈ. ਰਾਹੀਂ ਆਨਲਾਈਨ ਪੇਮੇਂਟ ਕਰਕੇ ਦਾਨ ਦਿੱਤਾ। ਵਿਧਾਇਕ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸਤਾ ਲਈ ਜ਼ਿੰਦਗੀ ਵਾਰਨ ਵਾਲੇ ਆਪਣੇ ਸੂਰਬੀਰ ਸੈਨਿਕਾਂ ’ਤੇ ਸਾਨੂੰ ਮਾਣ ਹੈ। ਇਸ ਮੌਕੇ ਏ.ਡੀ.ਸੀ ਗੁਰਪ੍ਰੀਤ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ) ਐਮ.ਐਸ. ਰੰਧਾਵਾ, ਅੰਗਦ ਸਿੰਘ ਸੋਹੀ, ਸੈਨਿਕ ਭਲਾਈ ਪਰਮਜੀਤ ਸਿੰਘ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All