ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੀਰਦਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ

ਸਰਬਜੀਤ ਸਿੰਘ ਭੰਗੂ ਪਟਿਆਲਾ, 9 ਜੁਲਾਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਮੋਤੀ ਬਾਗ ਵਿੱਚ ਕਰਵਾਇਆ ਗਿਆ ਅਤੇ ਸਿਆਸੀ, ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਸਣੇ ਆਮ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ...
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 9 ਜੁਲਾਈ

Advertisement

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਮੋਤੀ ਬਾਗ ਵਿੱਚ ਕਰਵਾਇਆ ਗਿਆ ਅਤੇ ਸਿਆਸੀ, ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਸਣੇ ਆਮ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਿਵਾਰ ਦੇ ਨਾਂ ਭੇਜੇ ਸ਼ੋਕ ਸੰਦੇਸ਼ ਨੂੰ ਪੜ੍ਹ ਕੇ ਸੁਣਾਇਆ। ਮੁੱਖ ਮੰਤਰੀ ਦੇ ਹਵਾਲੇ ਨਾਲ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਬੀਰਦਵਿੰਦਰ ਸਿੰਘ ਦੀ ਬਣਾਈ ਜਾਣ ਵਾਲੀ ਯਾਦਗਾਰ ਵਿੱਚ ਪੰਜਾਬ ਸਰਕਾਰ ਵੀ ਸਹਿਯੋਗ ਕਰੇਗੀ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ। ਸਮਾਗਮ ਦੌਰਾਨ ਡਾ. ਹਰਜਿੰਦਰ ਸਿੰਘ ਵਾਲੀਆ ਨੇ ਸਟੇਜ ਸੰਚਾਲਨ ਕੀਤਾ।

ਸ਼ਰਧਾਂਜਲੀ ਸਮਾਗਮ ’ਚ ਅਹਿਮ ਸ਼ਖ਼ਸੀਅਤਾਂ ਬ੍ਰਹਮ ਮਹਿੰਦਰਾ, ਡਾ. ਧਰਮਵੀਰ ਗਾਂਧੀ, ਹਰਮੇਲ ਸਿੰਘ ਟੌਹੜਾ, ਹਰਬੰਸ ਲਾਲ, ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ, ਦੀਦਾਰ ਸਿੰਘ ਭੱਟੀ, ਅਜੀਤਪਾਲ ਕੋਹਲੀ, ਦੇਵਮਾਨ, ਹਰਚੰਦ ਸਿੰਘ ਬਰਸਟ, ਰਾਜੂ ਖੰਨਾ, ਕਰਨੈਲ ਸਿੰਘ ਪੰਜੋਲੀ, ਸੁਤਵਿੰਦਰ ਸਿੰਘ ਟੌਹੜਾ ਆਦਿ ਵੀ ਮੌਜੂਦ ਸਨ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਭੋਗ ਤੋਂ ਪਹਿਲਾਂ ਉਨ੍ਹਾਂ ਦੇ ਘਰ ਜਾ ਕੇ ਅਫਸੋਸ ਜ਼ਾਹਿਰ ਕੀਤਾ। ਇਸ ਮੌਕੇ ਬੀਰਦਵਿੰਦਰ ਸਿੰਘ ਦੇ ਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement
Tags :
ਸ਼ਰਧਾਂਜਲੀਆਂਸਿੰਘਬੀਰਦਵਿੰਦਰ