ਪਟਿਆਲਾ (ਖੇਤਰੀ ਪ੍ਰਤੀਨਿਧ): ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿੱਚ ਕਾਲਜ ਦੇ ਚੇਅਰਮੈਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਤੇ ਪ੍ਰਿੰਸੀਪਲ ਡਾ. ਬਲਜੀਤ ਕੌਰ ਦੀ ਅਗਵਾਈ ਹੇਠਾਂ ਕਾਲਜ ਕੈਂਪਸ ਵਿਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਚੇਅਰਮੈਨ ਬਲਦੇਵ ਬਲੂਆਣਾ ਨੇ ਸਾਰੇ ਸਟਾਫ ਅਤੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਬੀ.ਐੱਸ.ਸੀ ਨਰਸਿੰਗ ਅਤੇ ਜੀ.ਐੱਨ.ਐੱਮ ਦੇ ਵਿਦਿਆਰਥੀਆਂ ਸਮੇਤ ਪ੍ਰਿੰਸੀਪਲ ਡਾ. ਬਲਜੀਤ ਕੌਰ ਸਮੇਤ ਪ੍ਰੋ. ਗੁਰਦੇਵ ਕੌਰ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਪਰਦੀਪ ਕੌਰ, ਪ੍ਰੋ. ਅਰਮਦੀਪ ਕੌਰ, ਪ੍ਰੋ. ਛਿੰਦਬੀਰ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਪਰਨੀਤ ਕੌਰ, ਪ੍ਰੋ. ਅਰਮਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ ਆਦਿ ਨੇ ਸ਼ਿਰਕਤ ਕੀਤੀ।