ਟੀਐੱਸਯੂ ਵੱਲੋਂ ਬਿਜਲੀ ਅਦਾਰੇ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਦੀ ਨਿੰਦਾ
ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਥੇ ਜਾਰੀ ਸਾਂਝੇ ਬਿਆਨ ’ਚ ਟੀ ਐੱਸ ਯੂ ਦੇ ਸਰਕਲ ਪ੍ਰਧਾਨ ਹਰਜੀਤ...
ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਥੇ ਜਾਰੀ ਸਾਂਝੇ ਬਿਆਨ ’ਚ ਟੀ ਐੱਸ ਯੂ ਦੇ ਸਰਕਲ ਪ੍ਰਧਾਨ ਹਰਜੀਤ ਸਿੰਘ ਸੇਖੋਂ ਤੇ ਸਰਕਲ ਸਕੱਤਰ ਬਿਰੇਸ਼ ਕੁਮਾਰ ਨੇ ਕਿਹਾ ਕਿ ਬਿਜਲੀ ਵਿਭਾਗ ਦੀ ਉਸਾਰੀ ਕਰਨ ਸਮੇਂ ਪੰਜਾਬ ਦੇ ਲੋਕਾਂ ਵੱਲੋਂ ਇਹ ਜ਼ਮੀਨਾਂ ਗਰਿੱਡ/ਬਿਜਲੀ ਘਰ ਬਣਾਉਣ ਲਈ ਦਾਨ ਦੇ ਰੂਪ ਵਿੱਚ ਦਿੱਤੀਆਂ ਗਈਆਂ ਸਨ ਪਰ ਸਰਕਾਰ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਦੇ ਹੋਏ ਨਿੱਜੀ ਕੰਪਨੀਆਂ ਨੂੰ ਵੇਚਣ ਦਾ ਕਦਮ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਲੋੜ ਵਿੱਚੋਂ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਿੱਜੀਕਰਨ ਦੀ ਨੀਤੀ ਬਿਜਲੀ ਵਿਭਾਗ ਵਿੱਚ ਹੀ ਲਾਗੂ ਨਹੀਂ ਕੀਤੀ ਜਾ ਰਹੀ ਸਮੁੱਚੇ ਵਿਭਾਗਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦਾ ਪੰਚਾਇਤੀਕਰਨ ਕਰਕੇ ਨਿੱਜੀ ਕੰਪਨੀਆਂ ਦੇ ਹਵਾਲੇ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਲਾਗੂ ਕੀਤੇ ਜਾ ਰਹੇ ਸਾਮਰਾਜੀ ਦਿਸ਼ਾਂ ਨਿਰਦੇਸ਼ਤ ਨਿੱਜੀਕਰਨ ਦੇ ਤਬਾਹਕੁਨ ਹਮਲੇ ਦੇ ਖਿਲਾਫ ਸਮੁੱਚੇ ਵਿਭਾਗਾਂ ਦੇ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਨੂੰ ਵਿਸ਼ਾਲ, ਤਿੱਖੇ ਅਤੇ ਸਾਂਝੇ ਸੰਘਰਸ਼ਾਂ ਦੇ ਰਾਹ ਤੇ ਤੁਰਨ ਦੀ ਲੋੜ ਹੈ।