DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਾਪਰਟੀ ਡੀਲਰ ’ਤੇ ਗੋਲੀਆਂ ਚਲਾਉਣ ਵਾਲੇ ਦੋ ਗ੍ਰਿਫ਼ਤਾਰ

ਪੁਲੀਸ ਨਾਲ ਮੁਕਾਬਲੇ ਦੌਰਾਨ ਇੱਕ ਸ਼ੂਟਰ ਜ਼ਖ਼ਮੀ

  • fb
  • twitter
  • whatsapp
  • whatsapp
featured-img featured-img
ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਰਾਜੇਸ਼ ਸੱਚਰ
Advertisement

ਰਾਜਪੁਰਾ ’ਚ ਲਕਸ਼ਮੀ ਪ੍ਰਾਪਰਟੀ ਡੀਲਰ ਹਾਊਸ ’ਤੇ ਗੋਲੀਆਂ ਚਲਾਉਣ ਵਾਲੇ ਗੋਲਡੀ ਢਿੱਲੋਂ ਗੈਂਗ ਦੇ ਦੋ ਸ਼ੂਟਰਾਂ ਨੂੰ ਪਟਿਆਲਾ ਪੁਲੀਸ ਨੇ ਹਫਤੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਗ੍ਰਿਫ਼ਤਾਰੀ ਮੌਕੇ ਪਟਿਆਲਾ ਦੇ ਬਾਹਰ-ਵਾਰ ਬਾਈਪਾਸ ’ਤੇ ਹੋਏ ਪੁਲੀਸ ਮੁਕਾਬਲੇ ਦੌਰਾਨ ਇੱਕ ਸ਼ੂਟਰ ਦੀ ਲੱਤ ’ਚ ਗੋਲੀ ਵੀ ਲੱਗੀ ਹੈ।

Advertisement

ਐੱਸ ਐੱਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਅਤੇ ਜਸਕਰਨ ਸਿੰਘ ਵਾਸੀਆਨ ਪਿੰਡ ਹਮੀਰਾ ਜ਼ਿਲ੍ਹਾ ਕਪੂਰਥਲਾ ਨਾਂ ਦੇ ਇਨ੍ਹਾਂ ਸ਼ੂਟਰਾਂ ਨੂੰ ਐੱਸ ਪੀ ਵੈਭਬ ਚੌਧਰੀ, ਡੀ ਐੱਸ ਪੀ ਸੁਖਅੰਮ੍ਰਿਤ ਰੰਧਾਵਾ ਅਤੇ ਸੀ ਆਈ ਏ ਇੰਚਾਰਜ ਪ੍ਰਦੀਪ ਬਾਜਵਾ ਸਮੇਤ ਸੀ ਆਈ ਏ ਸਮਾਣਾ ਤੇ ਰਾਜਪੁਰਾ ਦੇ ਇੰਚਾਰਜਾਂ ਅੰਕੁਰਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ’ਤੇ ਆਧਾਰਿਤ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਪਟਿਆਲਾ ਪੁਲੀਸ ਨੇ 8 ਮਹੀਨਿਆਂ ਅੰਦਰ ਗੋਲਡੀ ਢਿੱਲੋਂ ਗੈਂਗ ਦੇ 19 ਸ਼ੂਟਰ ਗ੍ਰਿਫ਼ਤਾਰ ਕੀਤੇ ਹਨ।

Advertisement

ਜ਼ਿਕਰਯੋਗ ਹੈ ਕਿ ਵਿਦੇਸ਼ ਵਿਚ ਬੈਠੇ ਰਾਜਪੁਰਾ ਵਾਸੀ ਖਤਰਨਾਕ ਗੈਂਗਸਟਰ ਗੋਲਡੀ ਵੱਲੋਂ ਕਥਿਤ ਰੂਪ ’ਚ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਹੀ ਉਸ ਦੇ ਦੋ ਸ਼ੂਟਰਾਂ ਨੇ ਰਾਜਪੁਰਾ ’ਚ ਲਕਸ਼ਮੀ ਪ੍ਰਾਪਰਟੀ ਡੀਲਰ ਦੇ ਘਰ ’ਤੇ ਗੋਲੀਆਂ ਚਲਾਈਆਂ ਸਨ।

ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਂਦਿਆਂ ਗੋਲਡੀ ਢਿੱਲੋਂ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਰਾਹੀਂ ਰਾਜਪੁਰਾ ਤੋਂ ‘ਆਪ’ ਵਿਧਾਇਕਾ ਨੀਨਾ ਮਿੱਤਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਸੀ।

Advertisement
×