320 ਲਿਟਰ ਲਾਹਣ ਸਣੇ ਦੋ ਕਾਬੂ
ਪੱਤਰ ਪ੍ਰੇਰਕ ਸਮਾਣਾ, 12 ਮਈ ਸਦਰ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਇਕ ਔਰਤ ਸਣੇ ਦੋ ਵਿਅਕਤੀਆਂ ਨੂੰ 320 ਲਿਟਰ ਲਾਹਣ ਸਣੇ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਾਰਵਾਂ ਤਹਿਤ ਕੇਸ ਦਰਜ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਮੇਲੋ ਕੋਰ...
Advertisement
ਪੱਤਰ ਪ੍ਰੇਰਕ
ਸਮਾਣਾ, 12 ਮਈ
Advertisement
ਸਦਰ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਇਕ ਔਰਤ ਸਣੇ ਦੋ ਵਿਅਕਤੀਆਂ ਨੂੰ 320 ਲਿਟਰ ਲਾਹਣ ਸਣੇ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਾਰਵਾਂ ਤਹਿਤ ਕੇਸ ਦਰਜ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਮੇਲੋ ਕੋਰ ਵਾਸੀ ਪਿੰਡ ਅਚਰਾਲ ਖੁਰਦ ਤੇ ਬੀਰਾ ਸਿੰਘ ਨਿਵਾਸੀ ਪਿੰਡ ਮਰੋੜੀ ਵਜੋਂ ਹੋਈ। ਇਕ ਹੋਰ ਮਾਮਲੇ ’ਚ ਮਵੀਕਲਾਂ ਪੁਲੀਸ ਦੇ ਏਐੱਸਆਈ ਕਰਨੈਲ ਸਿੰਘ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਬੀਰ ਸਿੰਘ ਵੱਲੋਂ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਸਬੰਧੀ ਘੱਗਰ ਦਰਿਆ ਨੇੜੇ ਲੁਕੋ ਕੇ ਰੱਖੀ 120 ਲਿਟਰ ਲਾਹਣ ਬਰਾਮਦ ਕੀਤੀ। ਮੁਲਜ਼ਮ ਨੂੰ ਮੌਕੇ ’ਤੇ ਹਿਰਾਸਤ ਵਿਚ ਲੈ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਮਿਲੇ ਹੁਕਮਾਂ ਅਨੁਸਾਰ ਜੇਲ੍ਹ ਭੇਜ ਦਿੱਤਾ ਗਿਆ ਹੈ।
Advertisement
×