ਕੁਇੰਟਲ ਭੁੱਕੀ ਸਣੇ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਸਮਾਣਾ, 22 ਮਈ ਸੀਆਈਏ ਸਟਾਫ ਨੇ ਲਗਪਗ ਇਕ ਕੁਇੰਟਲ ਭੁੱਕੀ ਸਣੇ ਦੋ ਕਾਰ ਸਵਾਰਾਂ ਨੂੰ ਕਾਬੂ ਕਰਕੇ ਥਾਣਾ ਸਿਟੀ ਵਿੱਚ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਗੁਰਪ੍ਰੀਤ ਸਿੰਘ...
Advertisement
ਪੱਤਰ ਪ੍ਰੇਰਕ
ਸਮਾਣਾ, 22 ਮਈ
Advertisement
ਸੀਆਈਏ ਸਟਾਫ ਨੇ ਲਗਪਗ ਇਕ ਕੁਇੰਟਲ ਭੁੱਕੀ ਸਣੇ ਦੋ ਕਾਰ ਸਵਾਰਾਂ ਨੂੰ ਕਾਬੂ ਕਰਕੇ ਥਾਣਾ ਸਿਟੀ ਵਿੱਚ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਚੱਕ ਅੰਮ੍ਰਿਤਸਰੀਆ ਵਜੋਂ ਹੋਈ ਹੈ। ਸੀ.ਆਈ.ਏ ਸਟਾਫ ਸਮਾਣਾ ਮੁਖੀ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਆਪਣੀ ਟੀਮ ਸਣੇ ਪਿੰਡ ਚੱਕ ਅੰਮ੍ਰਿਤਸਰੀਆ ਨੇੜੇ ਗਸ਼ਤ ਦੌਰਾਨ ਇੱਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਵਿੱਚ ਰੱਖੇ ਥੈਲਿਆਂ ’ਚ ਭਰੀ 102 ਕਿਲੋਗ੍ਰਾਮ ਭੁੱਕੀ ਬਰਾਮਦ ਕਰਕੇ ਦੋਵੇਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜਿਆ ਗਿਆ ਹੈ।
Advertisement
×