ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਜਨਵਰੀ
ਪਟਿਆਲਾ ਜ਼ਿਲ੍ਹੇ ਵਿੱਚ ਵੀ ਅੱਜ ਓਮੀਕਰੋਨ ਪੀੜਤ ਦੋ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਦੋਵੇਂ ਪਤੀ-ਪਤਨੀ 30 ਦਸੰਬਰ ਨੂੰ ਯੂਕੇ ਤੋਂ ਪਰਤੇ ਸਨ ਅਤੇ ਪਟਿਆਲਾ ਜ਼ਿਲ੍ਹੇ ਦੇ ਘੱਗਾ ਖੇਤਰ ਦੇ ਰਹਿਣ ਵਾਲੇ ਹਨ। ਜ਼ਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਦੋਵਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਹੈ। ਇਸੇ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਕਰੋਨਾ ਦੇ 598 ਕੇਸ ਸਾਹਮਣੇ ਆਏ ਹਨ।