ਪਟਿਆਲਾ (ਪੱਤਰ ਪ੍ਰੇਰਕ): ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿੱਚ ਉਪ ਕੁਲਪਤੀ ਲੈਫ ਜਨਰਲ (ਡਾ.) ਜੇ.ਐੱਸ. ਚੀਮਾ ਦੀ ਅਗਵਾਈ ਹੇਠ ਅੱਜ ਦੋ ਰੋਜ਼ਾ ਅੰਤਰ ਕਾਲਜ ਬੈਡਮਿੰਟਨ ਮੁਕਾਬਲੇ ਸ਼ੁਰੂ ਹੋਏ। ਇਨ੍ਹਾਂ ਵਿੱਚ ਪੰਜਾਬ ਸਪੋਰਟਸ ’ਵਰਸਿਟੀ ਕੈਂਪਸ, ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਅੰਮ੍ਰਿਤਸਰ, ਮਾਤਾ ਗੁਰਦੇਵ ਕੋਰ ਮੈਮੋਰੀਅਲ ਸ਼ਾਹੀ ਸਪੋਰਟਸ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਸਮਰਾਲਾ, ਸ਼ਹੀਦ ਕਾਂਸ਼ੀ ਰਾਮ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਭਾਗੋਮਾਜਰਾ, ਗੌਰਮਿੰਟ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ।