ਦੋ ਰੋਜ਼ਾ ਪੰਜਾਬ ਮਾਸਟਰ ਅਥਲੈਟਿਕ ਮੀਟ 15 ਤੋਂ
ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਪੰਜਾਬ ਵੱਲੋਂ ਦੋ ਰੋਜ਼ਾ ਸੂਬਾ ਪੱਧਰੀ ਮਾਸਟਰ ਅਥਲੈਟਿਕ ਮੀਟ 15 ਅਤੇ 16 ਨਵੰਬਰ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਪੂਨੀਆ ਦੀ ਨਿਗਰਾਨੀ ਹੇਠ ਸਮੂਹ ਐਸੋਸੀਏਸ਼ਨ ਦੇ ਅਹੁਦੇੇਦਾਰਾਂ ਅਤੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ...
Advertisement
ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਪੰਜਾਬ ਵੱਲੋਂ ਦੋ ਰੋਜ਼ਾ ਸੂਬਾ ਪੱਧਰੀ ਮਾਸਟਰ ਅਥਲੈਟਿਕ ਮੀਟ 15 ਅਤੇ 16 ਨਵੰਬਰ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਪੂਨੀਆ ਦੀ ਨਿਗਰਾਨੀ ਹੇਠ ਸਮੂਹ ਐਸੋਸੀਏਸ਼ਨ ਦੇ ਅਹੁਦੇੇਦਾਰਾਂ ਅਤੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਸੰਤ ਕਿਸਨ ਸਿੰਘ ਯਾਦਗਾਰੀ ਸਟੇਡੀਅਮ ਮਸਤੂਆਣਾ ਸਾਹਿਬ ’ਚ ਕਰਵਾਈ ਜਾ ਰਹੀ ਹੈ। ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸਨ ਦੇ ਦਫ਼ਤਰ ਵਿੱਚ ਕੈਪਟਨ ਭੁਪਿੰਦਰ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦੱਸਿਆ ਕਿ ਇਸ ਅਥਲੈਟਿਕ ਮੀਟ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ 30 ਸਾਲ ਤੋਂ ਉਪਰ ਉਮਰ ਵਾਲੇ 550 ਦੇ ਕਰੀਬ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਦੇ ਅਥਲੀਟ (ਮਰਦ ਔਰਤਾਂ) ਭਾਗ ਲੈਣ ਲਈ ਪਹੁੰਚ ਰਹੇ ਹਨ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਅਥਲੈਟਿਕ ਮੀਟ ਲਈ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਕੌਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਹਾਕਮ ਸਿੰਘ, ਗਮਦੂਰ ਸਿੰਘ, ਸਿਆਸਤ ਸਿੰਘ ਦੁੱਗਾਂ, ਡਾਕਟਰ ਜਤਿੰਦਰ ਦੇਵ ਅਤੇ ਪ੍ਰੈੱਸ ਸਕੱਤਰ ਸਤਨਾਮ ਸਿੰਘ ਮਸਤੂਆਣਾ ਨੇ ਕਿਹਾ ਕਿ ਅਥਲੀਟਾਂ ਦੇ ਰਹਿਣ-ਸਹਿਣ ਅਤੇ ਖਾਣੇ ਦਾ ਪ੍ਰਬੰਧ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਡਾ. ਗੁਰਵੀਰ ਸਿੰਘ ਸੋਹੀ, ਡਾ. ਗੀਤਾ ਠਾਕਰ, ਡਾ. ਅਮਨਦੀਪ ਕੌਰ, ਡਾ. ਸੁਖਦੀਪ ਕੌਰ, ਡਾ. ਵਿਜੇ ਪਲਾਹਾ, ਪ੍ਰੋਫੈਸਰ ਸੋਹਨਦੀਪ ਸਿੰਘ ਜੁੰਗਨੂੰ, ਪ੍ਰੋ ਰਣਧੀਰ ਸ਼ਰਮਾ, ਪ੍ਰੋ. ਸੁਖਵਿੰਦਰ ਸਿੰਘ ਸੁੱਖੀ ਮੌਜੂਦ ਸਨ।
Advertisement
